29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਨੂੰ ਸਮਰਪਿਤ ਧਨੇਰ ਤੇ ਕੁਰੜ ਵਿਖੇ ਸੈਮੀਨਾਰ ਕਰਵਾਏ

ਅਜੀਤ ਡੈਸਕ 10-07-2026
ਮਹਿਲ ਕਲਾਂ, 9 ਜੁਲਾਈ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਧਨੇਰ ਅਤੇ ਕੁਰੜ ਵਿਖੇ ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾਈ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਮਨੁੱਖੀ ਹਿਤਾਂ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਸਮਰਪਿਤ ਵਿਸ਼ਾਲ ਇਕੱਤਰਤਾ ਕਰਵਾਈ ਗਈ। ਰੱਖੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਸੱਚ, ਨਿਆਂ ਅਤੇ ਮਨੁੱਖੀ ਹਿਤਾਂ ਲਈ ਸਮਰਪਿਤ ਸੀ ਅਤੇ ਉਹ ਸੰਘਰਸ਼ ਕਰਨ ਵਾਲੇ ਹਰ ਵਿਅਕਤੀ ਲਈ ਪੇ੍ਰਰਨਾ ਸਰੋਤ ਵੀ ਹੈ। ਸਾਨੂੰ ਸਾਰਿਆਂ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਤੋਂ ਸੇਧ ਲੈਂਦਿਆਂ ਸੱਚ, ਨਿਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਇਕਜੁੱਟ ਹੋਣ ਸਮੇਂ ਦੀ ਲੋੜ ਹੈ। ਭਾਈ ਖਿਆਲੀ ਨੇ ਕਿਹਾ ਕਿ ਸਾਡੀਆਂ ਸਰਕਾਰਾਂ ਇਮਾਨਦਾਰੀ ਅਤੇ ਸੱਚ ਦੇ ਰਾਹ ’ਤੇ ਚੱਲਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ, ਲੋਕਤੰਤਰਿਕ ਤਰੀਕੇ ਰਾਹੀਂ ਚੁਣੇ ਹੋਏ ਸਰਪੰਚਾਂ ਪੰਚਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ, ਉਨ੍ਹਾਂ ਤੋਂ ਆਪਣੀ ਮਰਜ਼ੀ ਅਨੁਸਾਰ ਕੰਮ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਦਾ ਜਥੇਬੰਦੀ ਵਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। ਭਾਈ ਲਾਲੋ ਪੰਜਾਬੀ ਮੰਚ ਹਮੇਸ਼ਾ ਸੱਚ, ਹੱਕ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਚਟਾਨ ਵਾਂਗ ਖੜਾ ਹੈ ਅਤੇ ਸਰਕਾਰੀ ਧੱਕੇਸ਼ਾਹੀਆਂ ਖ਼ਿਲਾਫ਼ ਸੰਘਰਸ਼ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਠੋਸ ਨੀਤ ਨਹੀਂ ਅਪਣਾ ਰਹੀ, ਉਹ ਲੋਕਾਂ ਨੂੰ ਵੋਟ ਬੈਂਕ ਬਣਾ ਕੇ ਹੀ ਰੱਖਣਾ ਚਾਹੁੰਦੇ ਹਨ। ਇਸ ਮੌਕੇ ਸਰਪੰਚ ਅਮਨਪ੍ਰੀਤ ਕੌਰ, ਸਰਪੰਚ ਦਰਸ਼ਨ ਸਿੰਘ ਭੱਦਲਵੱਡ, ਜਸਪਾਲ ਸਿੰਘ, ਸਰਬਜੀਤ ਕੌਰ, ਮੁਖਤਿਆਰ ਸਿੰਘ, ਚਰਨਜੀਤ ਸਿੰਘ ਪੰਚ, ਜਗਰੂਪ ਸਿੰਘ ਪੰਚ, ਜਸਵੰਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ ਬਲਾਕ ਸੰਮਤੀ ਮੈਂਬਰ, ਪ੍ਰਕਾਸ਼ ਸਿੰਘ ਕੁਰੜ, ਬਲਜੀਤ ਕੌਰ, ਜਸਪਾਲ ਕੌਰ, ਸੁਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਰਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੀ. ਹੋਲੀ ਹਾਰਟ ਸਕੂਲ ਮਹਿਲ ਕਲਾਂ ’ਚ ‘ਮਿਸ਼ਨ ਹਰਿਆਲੀ’ ਮੁਹਿੰਮ ਤਹਿਤ 1000 ਤੋਂ ਵੱਧ ਬੂਟੇ ਲਾ ਕੇ ਦਿੱਤਾ ਵਾਤਾਵਰਨ ਸੰਭ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।