29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਾਰਤੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਭੰਡਾਰੇ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ

ਅਜੀਤ ਡੈਸਕ 10-07-2026
ਤਪਾ ਮੰਡੀ, 9 ਜੁਲਾਈ (ਪ੍ਰਵੀਨ ਗਰਗ)-ਭਾਰਤੀ ਸਨਾਤਨ ਧਰਮ ਮਹਾਂਵੀਰ ਦਲ (ਰਜਿ:) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਨੈਣਾਂ ਦੇਵੀ ਮੰਦਰ ਵਿਖੇ 11 ਅਗਸਤ ਤੋਂ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਮਾਤਾ ਨੈਣਾਂ ਦੇਵੀ ਮੰਦਰ ਵਿਖੇ ਭੰਡਾਰਾ ਲਿਜਾਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਮਾਤਾ ਦਾ ਵਿਸ਼ਾਲ ਜਾਗਰਨ ਵੀ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਾਤਾ ਨੈਣਾਂ ਦੇਵੀ ਮੰਦਰ ਵਿਖੇ ਲਗਾਏ ਜਾਣ ਵਾਲੇ ਭੰਡਾਰੇ ਨੂੰ ਲੈ ਕੇ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸੀਤਾ ਰਾਮ, ਪੁਸ਼ਕ ਕੁਮਾਰ ਸ਼ਰਮਾ, ਰਾਜ ਕੁਮਾਰ ਢਿਲਵਾਂ, ਸੰਜੇ ਗੁਪਤਾ, ਮਨੀਸ਼ ਸਮੇਤ ਹੋਰ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਵਪਾਰ ਮੰਡਲ ਨੇ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਲਈ 10 ਪੱਖੇ ਸਹਾਇਤਾ ਵਜੋਂ ਦਿੱਤੇ ਅਗਲੀ ਖ਼ਬਰ ਜ਼ੀ. ਹੋਲੀ ਹਾਰਟ ਸਕੂਲ ਮਹਿਲ ਕਲਾਂ ’ਚ ‘ਮਿਸ਼ਨ ਹਰਿਆਲੀ’ ਮੁਹਿੰਮ ਤਹਿਤ 1000 ਤੋਂ ਵੱਧ ਬੂਟੇ ਲਾ ਕੇ ਦਿੱਤਾ ਵਾਤਾਵਰਨ ਸੰਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।