29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੋਕ ਮਿਲਣੀ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਘਨੌਰੀ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ

ਅਜੀਤ ਡੈਸਕ 10-07-2026
ਸ਼ੇਰਪੁਰ, 9 ਜੁਲਾਈ (ਮੇਘ ਰਾਜ ਜੋਸ਼ੀ) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰੀ ਕਲਾਂ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਰੇਕ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਹੀ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ‘ਲੋਕ ਮਿਲਣੀ’ ਵਰਗੇ ਉਪਰਾਲਿਆਂ ਨਾਲ ਪ੍ਰਸ਼ਾਸਨ ਹੋਰ ਵੱਧ ਜਵਾਬਦੇਹ ਅਤੇ ਲੋਕਾਂ ਦੇ ਨੇੜੇ ਹੋਇਆ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਧੂਰੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਵਲੋਂ ਵਪਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਖੇਤ ਵਿੱਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।