29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਬ-ਡਵੀਜ਼ਨਲ ਹਸਪਤਾਲ ਤਪਾ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 10-07-2026
ਤਪਾ ਮੰਡੀ, 9 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੀਤੀਆਂ ਨਿਯੁਕਤੀਆਂ ਦੇ ਤਹਿਤ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਡਾ: ਸੰਜੇ ਕੁਮਾਰ ਨੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ। ਹਸਪਤਾਲ ਦੇ ਸਮੂਹ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ: ਸੰਜੇ ਕੁਮਾਰ ਨੇ ਕਿਹਾ ਕਿ ਸਬ-ਡਵੀਜ਼ਨਲ ਹਸਪਤਾਲ ਤਪਾ ਵਿਚ ਇਲਾਜ ਲਈ ਆਉਣ ਵਾਲੇ ਹਰ ਮਰੀਜ਼ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਦਵਾਈਆਂ, ਜਾਂਚਾਂ ਅਤੇ ਹੋਰ ਸਿਹਤ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਟੇਟ ਅਵਾਰਡੀ ਸਮਾਜ ਸੇਵੀ ਪਵਨ ਕੁਮਾਰ ਬਤਾਰਾ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਵਲੋਂ ਵਪਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।