11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 16-07-2026
ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਦੀ ਬੈਕਸਾਈਡ ’ਤੇ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਚਮਕਦੀਪ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ। ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਲੁੱਟ-ਖੋਹ ਦੀ ਵਾਰਦਾਤ ਨੂੰ ਪੁਲਿਸ ਨੇ ਕੀਤਾ ਨਾਕਾਮ, 7 ਵਿਅਕਤੀ ਕਾਬੂ ਅਗਲੀ ਖ਼ਬਰ ਆਨਲਾਈਨ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।