11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਡਿਪਟੀ ਕਮਿਸ਼ਨਰ ਨੇ ਬੱਸ ਸਟੈਂਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 16-07-2026
ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਬੱਸ ਸਟੈਂਡ ਬਰਨਾਲਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਬੱਸ ਸਟੈਂਡ ਵਿਚ ਕਰੀਬ 9 ਲੱਖ ਦੀ ਲਾਗਤ ਨਾਲ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਸਾਢੇ 24 ਲੱਖ ਦੀ ਲਾਗਤ ਨਾਲ ਫ਼ਰਸ਼ ਲਗਾਇਆ ਜਾ ਰਿਹਾ ਹੈ ਅਤੇ ਪਖਾਨਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕੰਮ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਦੇ 25 ਏਕੜ ਏਰੀਏ ਵਿਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਸ਼ਨਾਖ਼ਤ ਕੀਤੀ ਜਗ੍ਹਾ ਦਾ ਵੀ ਨਿਰੀਖਣ ਕੀਤਾ। ਜਿਸ ਸਬੰਧੀ ਨਗਰ ਸੁਧਾਰ ਟਰੱਸਟ ਵਲੋਂ ਮਤਾ ਪਾ ਕੇ ਭੇਜਿਆ ਗਿਆ ਹੈ ਅਤੇ ਅਗਲੀ ਕਾਰਵਾਈ ਪ੍ਰਕਿਰਿਆ ਅਧੀਨ ਹੈ। ਇਸ ਮੌਕੇ ਐਕਸੀਅਨ ਨਗਰ ਸੁਧਾਰ ਟਰੱਸਟ ਰਾਮ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਡੀ.ਐਮ ਆਯੁਸ਼ ਗੋਇਲ ਵਲੋਂ 100 ਫ਼ੀਸਦੀ ਡਿਜੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਬੀ.ਐੱਲ.ਓਜ਼ ਦਾ ਸਨਮਾਨ ਅਗਲੀ ਖ਼ਬਰ ਲੁੱਟ-ਖੋਹ ਦੀ ਵਾਰਦਾਤ ਨੂੰ ਪੁਲਿਸ ਨੇ ਕੀਤਾ ਨਾਕਾਮ, 7 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।