11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਐਸ.ਡੀ.ਐਮ ਆਯੁਸ਼ ਗੋਇਲ ਵਲੋਂ 100 ਫ਼ੀਸਦੀ ਡਿਜੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਬੀ.ਐੱਲ.ਓਜ਼ ਦਾ ਸਨਮਾਨ

ਅਜੀਤ ਡੈਸਕ 16-07-2026
ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)-ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ਼ ਵਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐੱਲ.ਓ. ਐੱਪ ਵਿਚ ਡੀਜੀਟਾਈਜ਼ ਕੀਤੇ ਜਾ ਰਹੇ ਹਨ। ਮੁੱਖ ਚੋਣ ਅਫ਼ਸਰ ਪਾਸੋਂ ਹਦਾਇਤਾਂ ਦੀ ਪਾਲਣਾ ਹਿਤ ਗਣਨਾ ਫਾਰਮ ਦੀ 100 ਫ਼ੀਸਦੀ ਡੀਜੀਟਲਾਈਜ਼ੇਸ਼ਨ ਦਾ ਟੀਚਾ ਸਭ ਤੋਂ ਪਹਿਲਾ ਪੁਰਾ ਕਰਨ ਵਾਲੇ ਬੀ.ਐੱਲ.ਓਜ਼ ਅੰਕੁਰ ਕੁਮਾਰ ਨੂੰ ਐਸ.ਡੀ.ਐਮ ਆਯੁਸ਼ ਗੋਇਲ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਪਰੰਤ ਐਸ.ਡੀ.ਐਮ ਤਪਾ ਆਯੁਸ਼ ਗੋਇਲ ਨੇ ਕਿਹਾ ਕਿ ਬੀ.ਐਲ.ਓ. ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਮਿਹਨਤੀ ਮੁਲਾਜ਼ਮ ਦੂਜਿਆਂ ਲਈ ਪ੍ਰੇਰਨਾ ਸਰੋਤ ਬਣਦੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਬੂਥ ਨੰਬਰ 94 ਤਪਾ ਦੇ ਬੀ.ਐਲ.ਓ. ਅੰਕੁਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ, ਜਿਸ ਸਦਕਾ ਹੀ ਉਨ੍ਹਾਂ ਪੂਰੇ ਜ਼ਿਲ੍ਹੇ ਵਿਚੋਂ ਸਭ ਤੋਂ ਪਹਿਲਾਂ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਸਫਲ ਹੋਏ ਹਨ। ਉਨ੍ਹਾਂ ਇਸ ਸਨਮਾਨ ਲਈ ਐਸ.ਡੀ.ਐਮ ਤਪਾ ਆਯੁਸ਼ ਗੋਇਲ ਅਤੇ ਚੋਣ ਵਿਭਾਗ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਅਹਿਦ ਲਿਆ।
ਪਿਛਲੀ ਖ਼ਬਰ ਭਾਰਤ ਅਮਰੀਕਾ ਫ੍ਰੀ ਡੀਲ ਦੇ ਵਿਰੋਧ ’ਚ ਕਿਸਾਨਾਂ ਵਲੋਂ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬੱਸ ਸਟੈਂਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।