11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੂਬਾ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਮੈਡਮ ਜਸਵੰਤ ਕੌਰ

ਅਜੀਤ ਡੈਸਕ 16-07-2026
ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਮੁਹੱਲਾ ਭੈਣੀਕਾ ਜੈਦ ਮਾਰਕੀਟ ਦੀ ਧਰਮਸ਼ਾਲਾ ਵਿਖੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਭੇਜਿਆ ਗਿਆ ਓਪਨ ਜਿੰਮ ਲਗਾਇਆ ਗਿਆ। ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਟੇਟ ਜੁਆਇੰਟ ਸੈਕਟਰੀ ਮੈਡਮ ਜਸਵੰਤ ਕੌਰ ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਮਾਨ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਉੱਥੇ ਸਰਕਾਰ ਨੇ ਨੌਜਵਾਨਾਂ ਨਾਲ ਨੌਕਰੀਆਂ ਅਤੇ ਮਹਿਲਾਵਾਂ ਨੂੰ ਨਗਦ ਰਾਸ਼ੀ ਸਕੀਮ, ਜਿੰਮ, ਮੁਹੱਲਾ ਕਲੀਨਿਕਾਂ ਅਤੇ ਸਿੱਖਿਆਂ ਹੋਰ ਬਹੁਤ ਸਾਰੇ ਕੰਮ ਕਰ ਕੇ ਦਿਖਾਏ ਹਨ ਜਿਨ੍ਹਾਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ ਆਉਣ ਵਾਲੇ ਸਮੇਂ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਸਰਕਾਰ ਦੇਣ ਜਾ ਰਹੀ ਹੈ। ਇਸ ਸਮੇਂ ਡਾ: ਅਵਤਾਰ ਸਿੰਘ, ਮਾ: ਬਚਨ ਸਿੰਘ, ਤਰਲੋਚਨ ਸਿੰਘ ਰੂਪ, ਹਰਬੰਸ ਸਿੰਘ ਰਾਮਗੜ੍ਹ, ਡਾ: ਪਵਿੱਤਰ ਸਿੰਘ, ਬਿੰਦਰ ਸਿੰਘ, ਰਾਜੀਵ ਕੁਮਾਰ, ਸੋਨੀ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਅਤੇ ਕਿਸਾਨਾਂ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਡੀ.ਸੀ. ਦਫ਼ਤਰ ਬਾਹਰ ਧਰਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਸੇਵਾ ਨਾਲ ਜੁੜਿਆ ਹੋਇਆ ਹੈ-ਸੰਮੇਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।