03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਅਜੀਤ ਡੈਸਕ 19-07-2026
ਤਪਾ ਮੰਡੀ, 18 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਰਹਿਨੁਮਾਈ ਸਦਕਾ ਹਲਕਾ ਭਦੌੜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਰਵੀ ਮੌੜ, ਨਗਰ ਕੌਂਸਲ ਪ੍ਰਧਾਨ ਬਲਜੀਤ ਬਾਸੀ, ਜਸਵਿੰਦਰ ਚੱਠਾ, ਅੰਕਿਤ ਸਿੰਗਲਾ, ਡਾ: ਬਾਲ ਚੰਦ ਬਾਂਸਲ ਅਤੇ ਜੱਸੀ ਦੀ ਅਗਵਾਈ ਹੇਠ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਤਿੰਨ ਬੱਸਾਂ ਹੋਈਆਂ। ਇਸ ਮੌਕੇ ਹਲਕਾ ਵਿਧਾਇਕ ਉੱਗੋਕੇ ਨੇ ਯਾਤਰਾ ’ਤੇ ਜਾ ਰਹੀ ਸੰਗਤ ਨੂੰ ਆਪਣੇ ਵਲੋਂ ਸ਼ੁੱਭਕਾਮਨਾਵਾਂ ਭੇਜੀਆਂ ਅਤੇ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ। ਗੱਲਬਾਤ ਦੌਰਾਨ ਰਵੀ ਮੌੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ ਅਤੇ ਇਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਰਹੇ ਹਨ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਰਾਮਦਾਇਕ ਬੱਸਾਂ, ਰਹਿਣ-ਸਹਿਣ ਦੀ ਵਧੀਆ ਵਿਵਸਥਾ, ਭੋਜਨ, ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਦੁਰਗਿਆਣਾ ਮੰਦਰ ਦੇ ਦਰਸ਼ਨਾਂ ਤੋਂ ਇਲਾਵਾ ਅਤੇ ਹੋਰ ਇਤਿਹਾਸਕ ਅਤੇ ਅਹਿਮ ਸਥਾਨਾਂ ਜਿਵੇਂ ਕਿ ਜਲਿ੍ਹਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵੀ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਕੇਂਦਰਿਤ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਮੌਕੇ ਇਲਾਕੇ ਦੀ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਬਸਾਵਾ ਸਿੰਘ ਭਰੀ ਰਾਮਗੜ੍ਹੀਆ ਭਲਾਈ ਬੋਰਡ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਕੌਮਾਂਤਰੀ ਨੈਲਸਨ ਮੰਡੇਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।