03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਸਾਵਾ ਸਿੰਘ ਭਰੀ ਰਾਮਗੜ੍ਹੀਆ ਭਲਾਈ ਬੋਰਡ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਨਿਯੁਕਤ

ਅਜੀਤ ਡੈਸਕ 19-07-2026
ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੁੱਡੀ)-ਪੰਜਾਬ ਵਿਧਾਨ ਸਭਾ-2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਕਸਬਾ ਹੰਡਿਆਇਆ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਨਗਰ ਪੰਚਾਇਤ ਹੰਡਿਆਇਆ ਦੇ ਮੈਂਬਰ ਕੌਂਸਲਰ ਬਸਾਵਾ ਸਿੰਘ ਭਰੀ ਨੂੰ ਰਾਮਗੜ੍ਹੀਆ ਭਲਾਈ ਬੋਰਡ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਸੰਸਦ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਇਸ ਨਿਯੁਕਤੀ ’ਤੇ ਬਸਾਵਾ ਸਿੰਘ ਭਰੀ ਨੇ ਮੁੱਖ ਮੰਤਰੀ (ਪੰਜਾਬ) ਸ: ਭਗਵੰਤ ਮਾਨ, ਐਮ.ਪੀ. ਸ: ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ ਸਮੇਤ ਬਲਾਕ ਪ੍ਰਧਾਨ ਹਰਦੇਵ ਕਾਲਾ ਤੇ ਸਮੂਹ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ। ਪਾਰਟੀ ਵਲੋਂ ਲਗਾਈ ਗਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੋ ਰੋਜ਼ਾ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।