03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੋ ਰੋਜ਼ਾ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 19-07-2026
ਰੂੜੇਕੇ ਕਲਾਂ, 18 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਵਣ ਵਿਭਾਗ ਬਰਨਾਲਾ ਵਲੋਂ ਵਣ ਰੇਂਜ ਅਫ਼ਸਰ ਸਵਰਨ ਸਿੰਘ, ਬਲਾਕ ਅਫ਼ਸਰ ਜਗਸੀਰ ਸਿੰਘ ਦੀ ਅਗਵਾਈ ਵਿਚ ਦੋ ਰੋਜ਼ਾ ਵਣ ਮਹਾਂਉਤਸਵ 2026 ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ 3000 ਬੂਟੇ ਘਰਾਂ ਤੇ ਖੇਤਾਂ ਵਿਚ ਲਗਾਉਣ ਲਈ ਮੁਫ਼ਤ ਵੰਡੇ ਗਏ। ਸੰਸਥਾ ਵਿਖੇ ਅਧਿਕਾਰੀਆਂ ਤੇ ਸੰਸਥਾ ਪ੍ਰਬੰਧਕਾਂ ਵਲੋਂ ਬੂਟੇ ਲਾ ਕੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਸੰਸਥਾ ਪ੍ਰਬੰਧਕਾਂ ਵਲੋਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਮੁੱਖ ਮਹਿਮਾਨ ਕੌਸ਼ਲ ਕਿਸ਼ੋਰ ਵਣ ਮੰਡਲ ਅਫ਼ਸਰ ਵਣ ਵਿਭਾਗ ਪੰਜਾਬ ਨੂੰ ਸਨਮਾਨਿਤ ਕੀਤਾ ਗਿਆ। ਰੇਂਜ ਅਫ਼ਸਰ ਸਵਰਨ ਸਿੰਘ ਬਰਨਾਲਾ, ਬਲਾਕ ਅਫ਼ਸਰ ਜਗਸੀਰ ਸਿੰਘ ਨੇ ਸੰਸਥਾ ਦੇ ਵਿਦਿਆਰਥੀਆਂ ਤੇ ਮਾਪਿਆਂ ਤੇ ਅਧਿਆਪਕਾਂ ਨੂੰ ਵੱਖ-ਵੱਖ ਕਿਸਮਾਂ ਦੇ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਮੁਫ਼ਤ ਵੰਡ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਹਰਿਆਵਲ ਲਹਿਰ ਤਹਿਤ ਇਕ ਵਿਸ਼ੇਸ਼ ਐਪ ਬਣਾਈ ਗਈ ਹੈ। ਜਿਸ ਵਿਚ ਬੂਟਾ ਲਗਾ ਕੇ ਸੰਸਥਾ ਦੇ ਵਿਦਿਆਰਥੀ ਆਪਣੀ ਫੋਟੋ ਅੱਪਲੋਡ ਕਰਨਗੇ। ਹਰ ਛੇ ਮਹੀਨੇ ਬਾਅਦ ਲਾਏ ਗਏ ਬੂਟੇ ਦੀ ਸਮੀਖਿਆ ਕੀਤੀ ਜਾਵੇਗੀ। ਸੰਸਥਾ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਕੂਲ ਪ੍ਰਬੰਧਕਾਂ ਅਤੇ ਵਣ ਵਿਭਾਗ ਬਰਨਾਲਾ ਦੇ ਅਧਿਕਾਰੀਆਂ ਦਾ ਮੁਫ਼ਤ ਬੂਟੇ ਵੰਡਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀ, ਅਧਿਆਪਕ ਤੇ ਮਾਤਾ ਪਿਤਾ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਚੈਤਨਿਆ ਟੈਕਨੋ ਸਕੂਲ ਵਿਖੇ ਮਿਸ਼ਨ ਹਰਿਤੋਦਯਾ ਦਾ ਆਯੋਜਨ ਕੀਤਾ ਅਗਲੀ ਖ਼ਬਰ ਬਸਾਵਾ ਸਿੰਘ ਭਰੀ ਰਾਮਗੜ੍ਹੀਆ ਭਲਾਈ ਬੋਰਡ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।