08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੁਲਿਸ ਚੌਂਕੀ ਸਿਟੀ ਤਪਾ ਵਿਖੇ ਕੁਲਵੰਤ ਸਿੰਘ ਨੇ ਬਤੌਰ ਸਿਟੀ ਇੰਚਾਰਜ ਅਹੁਦਾ ਸੰਭਾਲਿਆ

ਅਜੀਤ ਡੈਸਕ 20-07-2026
ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੁਲਿਸ ਚੌਂਕੀ ਸਿਟੀ ਤਪਾ ਵਿਖੇ ਕੁਲਵੰਤ ਸਿੰਘ ਨੇ ਬਤੌਰ ਸਿਟੀ ਇੰਚਾਰਜ ਵਜੋਂ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਇਲਾਕੇ ਅੰਦਰ ਨਸ਼ਾ ਤਸਕਰਾਂ, ਚੋਰ ਲੁਟੇਰਿਆਂ, ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਕਿਸੇ ਤਰ੍ਹਾਂ ਅਜਿਹੇ ਵਿਅਕਤੀ ਬਾਰੇ ਜਾਂ ਨਸ਼ਾ ਵੇਚਣ ਵਾਲੇ ਬਾਰੇ ਪਤਾ ਲੱਗਦਾ ਹੈ। ਉਹ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸ਼ਹਿਰ ’ਚ ਕਿਤੇ ਵੀ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਕੋਈ ਚੀਜ਼ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ, ਸਹਾਇਕ ਥਾਣੇਦਾਰ ਸੇਵਾ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਮੁੱਖ ਮੁਨਸ਼ੀ ਜਸਵੀਰ ਕੌਰ, ਗੁਰਜੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਫ਼ਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ’ਚ ਨਕਲ ਦਾ ਪਰਦਾਫ਼ਾਸ਼ ਅਗਲੀ ਖ਼ਬਰ ਲੁੱਕ ਨਾ ਪੈਣ ਕਾਰਨ ਭਦੌੜ ਦੀਆਂ ਸੜਕਾਂ ਦੀ ਹਾਲਤ ਬਣੀ ਬਦ ਤੋਂ ਬਦਤਰ, ਆਮ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।