ਟੱਲੇਵਾਲ, 19 ਜੁਲਾਈ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫ਼ਲਸਫ਼ੇ ਅਤੇ ਅਮੀਰ ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਉਲੀਕੇ ਗਏ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦੀ ਸ਼ੁਰੂਆਤ ਹਲਕਾ ਮਹਿਲ ਕਲਾਂ ਦੇ ਪਿੰਡ ਗਾਗੇਵਾਲ ਤੋਂ ਕੀਤੀ ਗਈ। ਇਸ ਮੌਕੇ ਪਿੰਡ ਗਾਗੇਵਾਲ ਵਿਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਹਿਲ ਕਲਾਂ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫ਼ਲਸਫ਼ੇ ਅਤੇ ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਅਧਿਆਤਮਕ ਵਿਰਸੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਪਿੰਡ ਗਾਗੇਵਾਲ ਵਿਚ ਵਿਸ਼ੇਸ਼ ਵੈਨ ਉੱਪਰ ਲਗਾਈ ਗਈ ਆਧੁਨਿਕ ਵੱਡ-ਅਕਾਰੀ ਐਲ.ਈ.ਡੀ. ਸਕਰੀਨ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਬਰਾਬਰੀ ਦੇ ਦਰਸ਼ਨ ਅਤੇ ਲੋਕ-ਭਲਾਈ ਦੀ ਸੋਚ ’ਤੇ ਆਧਾਰਿਤ 30 ਮਿੰਟ ਦੀ ਇੱਕ ਬੇਹੱਦ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਸੰਗਤਾਂ ਦੇ ਸਨਮੁੱਖ ਪੇਸ਼ ਕੀਤੀ। ਜਿਸ ਦੀ ਸੰਗਤ ਵਲੋਂ ਸ਼ਲਾਘਾ ਕੀਤੀ ਗਈ। ਸ਼ੋਅ ਦੇਖਣ ਉਪਰੰਤ ਹਾਜ਼ਰ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਇਤਿਹਾਸਕ ਅਤੇ ਵਡਮੁੱਲਾ ਉੱਦਮ ਹੈ ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੁਨੀਤ ਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ, ਮਹਿਕਪ੍ਰੀਤ ਸਿੰਘ, ਗੁਰਜੀਤ ਸਿੰਘ, ਹਰਕਮਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਗਿੱਲ, ਸਰਪੰਚ ਤੇਜਿੰਦਰ ਸਿੰਘ ਸਰਾਂ ਸੱਦੋਵਾਲ, ਪੀ.ਏ. ਹਰਮਨ ਸਿੰਘ, ਪੀ.ਏ. ਬਿੰਦਰ ਸਿੰਘ, ਚਰਨਜੀਤ ਸਿੰਘ, ਰਵੀ ਸਿੰਘ ਪੰਚ, ਜਗਦੇਵ ਸਿੰਘ ਪੰਚ, ਗਾਮਾ ਸਿੰਘ ਪੰਚ, ਰਾਜਾ ਸਿੰਘ ਪੰਚ, ਹਰਗੁਣ ਸਿੰਘ, ਚਰਨ ਸਿੰਘ, ਨਰਦੀਪ ਸਿੰਘ, ਕੇਵਲ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।