09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਬੂਥਾਂ ਉੱਤੇ ਲੱਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 20-07-2026
ਬਰਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ। ਇਸ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਵਿਸ਼ੇਸ਼ ਕੈਂਪ ਲਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅ ਜ਼ਿਲ੍ਹੇ ਦੇ 558 ਬੂਥਾਂ ’ਤੇ ਸਵੇਰ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਗਏ। ਜਿਸ ਦੌਰਾਨ ਬੀ.ਐਲ.ਓ. ਬੂਥਾਂ ਉੱਤੇ ਮੌਜੂਦ ਰਹੇ ਅਤੇ ਗਣਨਾ ਫਾਰਮ ਜਮਾਂ ਕਰਵਾਏ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ ਮਿਤੀ ਹੁਣ ਨਵੇਂ ਸ਼ਡਿਊਲ ਮੁਤਾਬਿਕ 24 ਜੁਲਾਈ ਦੀ ਬਜਾਏ 3 ਅਗਸਤ ਤੱਕ ਹੈ। ਜ਼ਿਲ੍ਹਾ ਬਰਨਾਲਾ ਵਿਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ 90 ਫ਼ੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਿਆ ਹੈ ਅਤੇ ਜ਼ਿਲ੍ਹਾ ਬਰਨਾਲਾ ਸੂਬੇ ਵਿਚ ਪੰਜਵੇਂ ਸਥਾਨ ਉੱਤੇ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮਾਂ ਨਹੀਂ ਕਰਵਾਏ ਹਨ, ਉਹ ਤੁਰੰਤ ਆਪਣੇ ਸਬੰਧਿਤ ਬੀ.ਐਲ.ਓ. ਨਾਲ ਸੰਪਰਕ ਕਰਨ।
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੁਨਾਮ ਵਿਖੇ ਕੱਲ੍ਹ ਨੂੰ ਲੱਗੇਗਾ ਮੈਗਾ ਰੁਜ਼ਗਾਰ ਮੇਲਾ, ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।