09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 20-07-2026
ਧਨੌਲਾ, 19 ਜੁਲਾਈ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਭੂਰੇ ਦੇ ਕਿਸਾਨ ਇਕਬਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਖੇਤ ਮੋਟਰ ਬੰਦ ਕਰਨ ਸਮੇਂ ਕਰੰਟ ਲੱਗ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਇੰਸਪੈਕਟਰ ਸਰਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਜਦ ਖੇਤ ਆਪਣੇ ਮੋਟਰ ਬੰਦ ਕਰਨ ਲਈ ਕਮਰੇ ਵਿਚ ਗਿਆ ਤਾਂ ਉਸ ਨੂੰ ਕਰੰਟ ਲੱਗ ਗਿਆ। ਉਸ ਦੇ ਤਾਏ ਦੇ ਬੇਟੇ ਮਨਜਿੰਦਰ ਨੇ ਆ ਕੇ ਦੇਖਿਆ ਅਤੇ ਟਰਾਂਸਫਾਰਮਰ ਤੋਂ ਸਵਿੱਚ ਕੱਟੀ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਪਿਛਲੀ ਖ਼ਬਰ 15ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ, 31 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਬੂਥਾਂ ਉੱਤੇ ਲੱਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।