09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਅਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਅਜੀਤ ਡੈਸਕ 20-07-2026
ਬਰਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਰਾਂਚ ਬਰਨਾਲਾ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ 85 ਲੋੜਵੰਦਾਂ ਅਤੇ ਅਪਾਹਜਾਂ ਨੂੰ ਮਹੀਨਾਵਾਰ ਪੈਨਸ਼ਨ ਨੂੰ ਚੈੱਕ ਦਿੱਤੇ ਗਏ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗ਼ਰੀਬ ਅਤੇ ਲੋੜਵੰਦਾਂ ਲੋਕਾਂ ਦੀ ਬਾਂਹ ਫੜਨ ਲਈ ਡਾ. ਐਸ.ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸੰਸਥਾ ਹਰ ਵਕਤ ਤਿਆਰ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਸਿੱਖਿਆ ਅਤੇ ਸਿਹਤ ਕਾਰਜਾਂ ਵੱਲ ਜ਼ਿਆਦਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਢਿੱਲਵਾਂ ਵਿਖੇ ਚੱਲ ਰਹੀ ਲੈਬ ਵਿਚ ਨਾਂ-ਮਾਤਰ ਰੇਟਾਂ ’ਤੇ ਲੋਕਾਂ ਦੇ ਟੈੱਸਟ ਕੀਤੇ ਜਾਂਦੇ ਹਨ। ਲੋਕ ਇਸ ਲੈਬ ਦਾ ਭਰਪੂਰ ਲਾਭ ਉਠਾ ਰਹੇ ਹਨ। ਸੰਸਥਾ ਵਲੋਂ ਬਹੁਤ ਜਲਦ ਬਰਨਾਲਾ ਦੇ ਜੁਮਲਾ ਮਾਲਕਾਨ ਸਕੂਲ ਵਿਚ ਦੋ ਹੈਵੀ ਡਿਊਟੀ ਆਰ.ਓ. ਸਿਸਟਮ ਲਗਵਾਏ ਜਾਣਗੇ ਤਾਂਕਿ ਸਕੂਲ ਦੇ ਬੱਚਿਆਂ ਨੂੰ ਸਾਫ਼ ਪਾਣੀ ਪੀਣ ਵਾਲਾ ਮੁਹੱਈਆ ਹੋ ਸਕੇ। ਇਸ ਮੌਕੇ ਕੁਲਵਿੰਦਰ ਸਿੰਘ ਕਾਲਾ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਜਥੇਦਾਰ ਗੁਰਮੀਤ ਸਿੰਘ ਧੌਲਾ, ਗੁਰਦੇਵ ਸਿੰਘ ਮੱਕੜ, ਜਥੇਦਾਰ ਸੁਖਦਰਸ਼ਨ ਸਿੰਘ, ਗੁਰਜੰਟ ਸਿੰਘ ਸੋਨਾ, ਹੌਲਦਾਰ ਬਸੰਤ ਸਿੰਘ ਆਦਿ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਦੀ ਦਲਦਲ ਵਿੱਚ ਫਸੇ ਚਾਰ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਚੇਅਰਮੈਨ ਈਲਵਾਲ ਨੇ ਕਰਵਾਇਆ ਹਸਪਤਾਲ ਦਾਖ਼ਲ ਅਗਲੀ ਖ਼ਬਰ ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦਾ ਵਫਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।