06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

114 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਅਜੀਤ ਡੈਸਕ 21-07-2026
ਤਪਾ ਮੰਡੀ, 20 ਜੁਲਾਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ’ਚ 114 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਜੋ ਪੁਲਿਸ ਪਾਰਟੀ ਸਮੇਤ ਤਪਾ ਦੇ ਵਾਲਮੀਕੀ ਚੌਂਕ ਵਿਖੇ ਮੌਜੂਦ ਸਨ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਮਨੀਸ਼ ਕੁਮਾਰ ਉਰਫ ਲਵਲੀ ਪੁੱਤਰ ਪਵਨ ਕੁਮਾਰ ਵਾਸੀ ਢਿਲਵਾਂ ਰੋਡ ਤਪਾ ਜੋ ਬਾਹਰੋਂ ਸਸਤੇ ਰੇਟ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਆਮ ਲੋਕਾਂ ਨੂੰ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਆਪਣੇ ਗਾਹਕਾਂ ਨੂੰ ਗੋਲੀਆਂ ਵੇਚਣ ਦੀ ਤਾਕ ਵਿਚ ਪਟੜੀ ਡਰੇਨ ਘੁੰਨਸ ਸਾਈਡ ਬਾਹੱਦ ਤਪਾ ਵਿਖੇ ਮੌਜੂਦ ਹੈ, ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ, ਜਿਸ ’ਤੇ ਪੁਲਿਸ ਨੇ ਤੁਰੰਤ ਰੇਡ ਕਰ ਕੇ ਦੋਸ਼ੀ ਨੂੰ 60 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਇਸੇ ਤਰ੍ਹਾਂ ਦੂਸਰੇ ਮਾਮਲੇ ’ਚ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਗੁਪਤ ਸ਼ੋਰਸ਼ਾਂ ਦੇ ਆਧਾਰ ’ਤੇ ਦੋਸ਼ੀ ਜੀਵਨ ਸਿੰਘ ਉਰਫ ਅਮਰੀਕ ਪੁੱਤਰ ਬਿੰਦਰ ਸਿੰਘ ਵਾਸੀ ਆਲੀਕੇ ਰੋਡ ਢਿਲਵਾਂ ਨੂੰ ਢਿਲਵਾਂ ਰੋਡ ਤੋਂ ਪਿੰਡ ਆਲੀਕੇ ਵੱਲ ਨੂੰ ਜਾਂਦੀ ਡਰੇਨ ਦੀ ਪਟੜੀ ਤੋਂ 54 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਮੁੱਖ ਮੁਨਸ਼ੀ ਕਮਲ ਕਿਸ਼ੋਰ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਛੀਨੀਵਾਲ ਕਲਾਂ ’ਚ ਸੀਚੇਵਾਲ ਮਾਡਲ ਦੇ ਓਵਰ ਫਲੋਅ ਹੋਣ ਨਾਲ ਗੰਦੇ ਪਾਣੀ ਨੇ ਗਲੀਆਂ ਵਿਚ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਪਿੰਡ ਚੀਮਾ ਵਿਖੇ 24 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਭਾਕਿਯੂ ਡਕੌਂਦਾ ਵਲੋਂ ਗਰਿੱਡ ਅੱਗੇ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।