06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

62 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ

ਅਜੀਤ ਡੈਸਕ 21-07-2026
ਬਰਨਾਲਾ, 20 ਜੁਲਾਈ (ਰਾਜ ਪਨੇਸਰ)-ਬਰਨਾਲਾ ਪੁਲਿਸ ਵਲੋਂ 62 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰ ਕੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਹੌਲਦਾਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੀਨਾ ਰਾਣੀ ਨਸ਼ਾ ਵੇਚਣ ਦੀ ਆਦੀ ਹੈ। ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਸ਼ਹਿਰ ’ਚ ਘੁੰਮਦੀ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 32 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੌਲਦਾਰ ਸਿਮਰਜੀਤ ਸਿੰਘ ਅਨੁਸਾਰ ਗੋਲੂ, ਊਸ਼ਾ ਰਾਣੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ ’ਤੇ ਲੱਗੇ ਗੰਦਗੀ ਅਤੇ ਪੱਥਰਾਂ ਦੇ ਢੇਰ ਰਾਹਗੀਰਾਂ ਨੂੰ ਮੁਸ਼ਕਿਲਾਂ ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਕਾਰਨ ਗਊਆਂ ਦੇ ਪੈਰ ਖ਼ਰਾਬ ਹੋਣ ਕੰਢੇ, ਦੁਖੀ ਗਊ ਭਗਤਾਂ ਨੇ ਨਗਰ ਕੌਂਸਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।