06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲੋੜਵੰਦ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਜੀਤ ਡੈਸਕ 21-07-2026
ਬਰਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਯੋਜਨਾ ਤਹਿਤ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਬਰਨਾਲਾ ਵਲੋਂ ਪੰਜ ਲੋੜਵੰਦ ਪਰਿਵਾਰਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਜਥੇਦਾਰ ਖ਼ਾਲਸਾ ਨੇ ਦੱਸਿਆ ਕਿ ਰਾਜਵਿੰਦਰ ਕੌਰ ਪਤਨੀ ਸਿਕੰਦਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਬਰਨਾਲਾ, ਨਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਬਾਬਾ ਅਜੀਤ ਸਿੰਘ ਨਗਰ ਬਰਨਾਲਾ, ਜੱਗਰ ਸਿੰਘ ਪੁੱਤਰ ਸਰਬਣ ਸਿੰਘ ਵਾਸੀ ਪਿੰਡ ਕੋਟਦੁੱਨਾ, ਸੁਖਦੇਵ ਸਿੰਘ ਪੁੱਤਰ ਸੈਸੀ ਸਿੰਘ ਵਾਸੀ ਦਿਹਾਤੀ ਹੰਡਿਆਇਆ ਅਤੇ ਜੋਗਿੰਦਰ ਸਿੰਘ ਪੁੱਤਰ ਬੁਲਾ ਸਿੰਘ ਵਾਸੀ ਰਹੀ ਬਸਤੀ ਬਰਨਾਲਾ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਤੇ ਮਨੁੱਖਤਾ ਦੀ ਸੇਵਾ ਸਿੱਖ ਧਰਮ ਦੀ ਮਹਾਨ ਪਰੰਪਰਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕਰ ਰਹੀ ਹੈ। ਇਸ ਮੌਕੇ ਬੇਅੰਤ ਸਿੰਘ ਧਾਲੀਵਾਲ, ਦਰਸ਼ਨ ਸਿੰਘ ਗੁਰੂ ਸਾਬਕਾ ਕਾਨੂੰਗੋ, ਮਨਪ੍ਰੀਤ ਸਿੰਘ ਪੰਧੇਰ, ਕੁਲਦੀਪ ਸਿੰਘ ਭੈਣੀ ਜੱਸਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਮੀਟਿੰਗ ਅਗਲੀ ਖ਼ਬਰ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।