08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਗੁਰਪ੍ਰੀਤ ਸਿੰਘ ਗੋਲਡੀ ਕਰਮਗੜ੍ਹ ਮੰਡਲ ਪ੍ਰਧਾਨ ਨਿਯੁਕਤ

ਅਜੀਤ ਡੈਸਕ 23-07-2026
ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਕਾਂਗਰਸ ਪਾਰਟੀ ਦੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਰਗਰਮ ਆਗੂ ਗੁਰਪ੍ਰੀਤ ਸਿੰਘ ਗੋਲਡੀ ਕਰਮਗੜ੍ਹ ਨੂੰ ਸੇਖਾ, ਝਲੂਰ, ਠੁੱਲੇਵਾਲ, ਨੰਗਲ, ਕਰਮਗੜ੍ਹ, ਅਮਲਾ ਸਿੰਘ ਵਾਲਾ ਅਤੇ ਭੱਦਲਵੱਡ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਕਾਲਾ ਢਿੱਲੋਂ ਨੇ ਗੋਲਡੀ ਕਰਮਗੜ੍ਹ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡ, ਮੰਡਲ ਅਤੇ ਬੂਥ ਪੱਧਰ ’ਤੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ-ਵਿਵਸਥਾ, ਬੇਰੁਜ਼ਗਾਰੀ, ਨਸ਼ਿਆਂ, ਵਿਕਾਸ ਕਾਰਜਾਂ ਦੀ ਰਫ਼ਤਾਰ ਅਤੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਵਰਗੇ ਮਸਲਿਆਂ ਨੂੰ ਲੈ ਕੇ ਲੋਕਾਂ ਵਿਚ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੁੜ ਕਾਂਗਰਸ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਭਰਵਾਂ ਸਮਰਥਨ ਮਿਲੇਗਾ। ਨਵ-ਨਿਯੁਕਤ ਮੰਡਲ ਪ੍ਰਧਾਨ ਗੁਰਪ੍ਰੀਤ ਸਿੰਘ ਕਰਮਗੜ੍ਹ ਨੇ ਪਾਰਟੀ ਹਾਈ ਕਮਾਂਡ ਅਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਪਿੰਡ ਅਮਲਾ ਸਿੰਘ ਵਾਲਾ ਅਤੇ ਭੱਦਲਵਡ ਵਿਖੇ ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਵਿਖਾਈ ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਦੀ ਵਿਦਿਆਰਥਣ ਗੁਨੀਤ ਕੌਰ ਦੀ ਨੈਸ਼ਨਲ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।