08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸ਼ਿਵਾਲਿਕ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 23-07-2026
ਤਪਾ ਮੰਡੀ, 22 ਜੁਲਾਈ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਦੀ 12ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੁਖਬੀਰ ਕੌਰ ਨੇ ਯੂ.ਜੀ. ਲਾਅ ਪ੍ਰਵੇਸ਼ ਪ੍ਰੀਖਿਆ ਸ਼ਾਨਦਾਰ ਅੰਕਾਂ ਨਾਲ ਪਾਸ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਦਾਖਲਾ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਮੋਨਿਕਾ ਗਰਗ ਨੇ ਸੁਖਬੀਰ ਕੌਰ, ਉਸ ਦੇ ਮਾਪਿਆਂ ਅਤੇ ਸਮੂਹ ਅਧਿਆਪਕ ਵਰਗ ਨੂੰ ਇਸੇ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਨੀਟ, ਜੇ.ਈ.ਈ ਮੇਨਸ ਅਤੇ ਯੂ.ਜੀ ਲਾਅ ਐਂਟਰੈਂਸ ਪ੍ਰੀਖਿਆ ਦੀ ਤਿਆਰੀ ਲਈ ਬਿਨਾਂ ਕਿਸੇ ਵਾਧੂ ਫ਼ੀਸ ਦੇ ਵਿਸ਼ੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਰਾਹੀਂ ਵਿਦਿਆਰਥੀਆਂ ਨੂੰ ਤਜਰਬੇਕਾਰ ਅਧਿਆਪਕਾਂ ਵਲੋਂ ਉੱਚ ਪੱਧਰੀ ਮਾਰਗਦਰਸ਼ਨ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਸਕੂਲ ਪ੍ਰਬੰਧਕ ਕਮੇਟੀ ਨੇ ਸੁਖਬੀਰ ਕੌਰ ਨੂੰ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਬਣੇਗੀ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਮਹਿੰਦਰਾ ਪਿਕਅਪ ’ਤੇ ਲੱਦੀਆਂ ਪਾਈਪਾਂ ਮੂਹਰੇ ਜਾਂਦੀ ਕਾਰ ਉੱਪਰ ਪਲਟੀਆਂ ਅਗਲੀ ਖ਼ਬਰ ਸ੍ਰੀ ਸ਼ਿਵ ਮਹਾਂਪੁਰਾਣ ਕਥਾ ਦਾ ਸ਼ੁੱਭ ਆਰੰਭ 3 ਅਗਸਤ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।