08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਸੇਵਕਾਂ ਉੱਪਰ ਸਰਕਾਰ ਅਤੇ ਪੁਲਿਸ ਵਲੋਂ ਕੀਤੀ ਗਈ ਜ਼ਾਲਮਾਨਾ ਕਾਰਵਾਈ ਬਹੁਤ ਨਿੰਦਣਯੋਗ-ਬਾਪੂ ਤਰਸੇਮ ਸਿੰਘ

ਅਜੀਤ ਡੈਸਕ 25-07-2026
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਦਿਨੀਂ ਬਰਨਾਲਾ ਵਿਖੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਦਾ ਹਾਲ ਜਾਣਨ ਲਈ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚੇ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵੀ ਮੌਜੂਦ ਸਨ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਜੋ ਸਮਾਜ ਦਾ ਬਹੁਤ ਹੀ ਅਹਿਮ ਅੰਗ ਹਨ, ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਵਲੋਂ ਜ਼ਾਲਮਾਨਾ ਕਾਰਵਾਈ ਕੀਤੀ ਗਈ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿਚ ਜ਼ਬਰ ਦਾ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ ਅਤੇ ਇਸੇ ਲਈ ਆਪਣੇ ਹੱਕਾਂ ਲਈ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਵਿਦਿਆਰਥੀਆਂ ਉਪਰ ਹੋਏ ਤਸ਼ੱਦਦ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਬੋਲ ਕੇ ਤਾਂ ਡਰਾਮਾ ਕਰ ਰਹੀ ਹੈ ਲੇਕਿਨ ਜੋ ਪੰਜਾਬ ਵਿਚ ਰੋਜ਼ਾਨਾ ਵੱਖ-ਵੱਖ ਵਰਗ ਦੇ ਲੋਕਾਂ ਉਪਰ ਪੁਲਿਸ ਵਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ, ਪ੍ਰਤੀ ਪੂਰੀ ਤਰ੍ਹਾਂ ਚੁੱਪ ਹੈ। ਜਿਸ ਤੋਂ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਸਪਸ਼ਟ ਹੁੰਦੀ ਹੈ। ਉਨ੍ਹਾਂ ਜਿੱਥੇ ਸਫ਼ਾਈ ਸੇਵਕਾਂ ਉਪਰ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਉਪਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਉੱਥੇ 27 ਜੁਲਾਈ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਿਮਾਇਤ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਵਲੋਂ ਵਿਧਾਇਕ ਪੰਡੋਰੀ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਬਰਸਾਤ ਦਾ ਮੌਸਮ ਸ਼ੁਰੂ ਧਨੌਲਾ ਡਰੇਨ ਗਾਦ ਤੇ ਬੂਟੀ ਨਾਲ ਨੱਕੋ-ਨੱਕ ਭਰੀ, ਪ੍ਰਸ਼ਾਸਨਿਕ ਅਧਿਕਾਰੀ ਗਹਿਰੀ ਨੀਂਦ ਸੁੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।