09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ-ਸਿਟੀ ਇੰਚਾਰਜ

ਅਜੀਤ ਡੈਸਕ 25-07-2026
ਤਪਾ ਮੰਡੀ, 24 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਸਿਟੀ ਚੌਂਕੀ ਵਿਖੇ ਨਵੇਂ ਆਏ ਸਿਟੀ ਇੰਚਾਰਜ ਕੁਲਵੰਤ ਸਿੰਘ ਵਲੋਂ ਅੱਜ ਸਥਾਨਕ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਪੱਤਰਕਾਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਪੁਲਿਸ-ਪ੍ਰਸ਼ਾਸਨ ਤੇ ਮੀਡੀਆ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕਿਹਾ ਕਿ ਮੀਡੀਆ ਸਮਾਜ ਦਾ ਮਹੱਤਵਪੂਰਨ ਹਿੱਸਾ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਲੋਕ ਹਿਤ ਦੇ ਮਾਮਲਿਆਂ ਵਿਚ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ। ਮੀਟਿੰਗ ਦੌਰਾਨ ਪੱਤਰਕਾਰਾਂ ਨੇ ਵੀ ਆਪਣੇ ਸੁਝਾਅ ਦਿੱਤੇ, ਜਿਨ੍ਹਾਂ ਨੂੰ ਸਿਟੀ ਇੰਚਾਰਜ ਵਲੋਂ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਭਵਿੱਖ ਵਿਚ ਬਿਹਤਰ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਮੁੱਖ ਮੁਨਸ਼ੀ ਜਸਵੀਰ ਕੌਰ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਕਾਸੋ ਸਰਚ ਅਭਿਆਨ ਤਹਿਤ ਅਮਰਗੜ੍ਹ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਅਗਲੀ ਖ਼ਬਰ ਪੀ.ਐੱਮ. ਰਾਹਤ ਯੋਜਨਾ ਤਹਿਤ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਡੇਢ ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ-ਡਿਪਟੀ ਕਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।