09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਐੱਮ.ਏ. ਪੰਜਾਬੀ ਪ੍ਰੀਖਿਆ ’ਚ ਗਹਿਲ ਕਾਲਜ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲਬਧੀ

ਅਜੀਤ ਡੈਸਕ 25-07-2026
ਟੱਲੇਵਾਲ, 24 ਜੁਲਾਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ: ਗੁਰਦੀਪ ਕੌਰ ਨੇ ਦੱਸਿਆ ਕਿ ਐਮ.ਏ. ਭਾਗ ਦੂਸਰਾ (ਸਮੈਸਟਰ ਤੀਸਰਾ) ਦੀਆਂ ਪ੍ਰੀਖਿਆਵਾਂ ਦਾ ਨਤੀਜਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਗਿਆ ਹੈ। ਸੰਸਥਾ ਵਿਖੇ ਇਸ ਨਤੀਜਾ 100 ਫ਼ੀਸਦ ਪਾਸ ਰਿਹਾ ਹੈ। ਇਨ੍ਹਾਂ ਨਤੀਜਿਆਂ ਵਿਚ ਵਿਦਿਆਰਥਣ ਸਿਮਰਨਪ੍ਰੀਤ ਨੇ 8.20 ਐਸ.ਜੀ.ਪੀ.ਏ. ਜਸ਼ਨਪ੍ਰੀਤ ਕੌਰ ਨੇ 8.00 ਐਸ.ਜੀ.ਪੀ.ਏ ਅਤੇ ਹਰਪ੍ਰੀਤ ਕੌਰ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਨੇ ਵਧੀਆ ਅੰਕ ਪ੍ਰਾਪਤ ਕਰ ਕੇ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਲਗਨ ਅਤੇ ਕਾਲਜ ਦੇ ਸੁਚੱਜੇ ਅਕਾਦਮਿਕ ਮਾਹੌਲ ਦਾ ਨਤੀਜਾ ਹੈ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਅਤੇ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਭਵਿੱਖ ਵਿਚ ਵੀ ਵਿਦਿਆਰਥਣਾਂ ਆਪਣੀ ਮਿਹਨਤ ਅਤੇ ਲਗਨ ਸਦਕਾ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਆਪਣਾ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨਗੀਆਂ।
ਪਿਛਲੀ ਖ਼ਬਰ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਬਾਲੀਆਂ ਦੀ ਫੁੱਟਬਾਲ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਕਾਸੋ ਸਰਚ ਅਭਿਆਨ ਤਹਿਤ ਅਮਰਗੜ੍ਹ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।