09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਬਾਲੀਆਂ ਦੀ ਫੁੱਟਬਾਲ ਟੀਮ ਬਣੀ ਚੈਂਪੀਅਨ

ਅਜੀਤ ਡੈਸਕ 25-07-2026
ਸੰਗਰੂਰ, 24 ਜੁਲਾਈ (ਧੀਰਜ ਪਸੋਰੀਆ) - ਬਾਬਾ ਸ਼ਹੀਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਲੀਆਂ (ਸੰਗਰੂਰ) ਦੀ ਅੰਡਰ-14 ਫੁੱਟਬਾਲ ਟੀਮ ਨੇ 70ਵੀਆਂ ਜ਼ੋਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਮ ਕੀਤੀ ਹੈ। ਕੁਆਰਟਰ ਫਾਈਨਲ ਮੁਕਾਬਲੇ ਵਿੱਚ ਬਾਲੀਆਂ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਾਲਸਾ ਸਕੂਲ ਸੰਗਰੂਰ ਨੂੰ 5-0 ਦੇ ਵੱਡੇ ਫਰਕ ਨਾਲ ਮਾਤ ਦਿੱਤੀ। ਇਸ ਤੋਂ ਬਾਅਦ ਸੈਮੀਫਾਈਨਲ ਵਿੱਚ ਆਪਣੀ ਜਿੱਤ ਦੀ ਮੁਹਿੰਮ ਜਾਰੀ ਰੱਖਦਿਆਂ ਟੀਮ ਨੇ ਆਕਸੀਲੀਅਮ ਇੰਟਰਨੈਸ਼ਨਲ ਪਬਲਿਕ ਸਕੂਲ ਨੂੰ 3-0 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ।ਫਾਈਨਲ ਮੁਕਾਬਲੇ ਵਿੱਚ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਦੀ ਟੀਮ ਨੇ ਗੋਲਡਨ ਅਰਥ ਗਲੋਬਲ ਸਕੂਲ ਨੂੰ ਇੱਕ ਸਖ਼ਤ ਅਤੇ ਰੋਮਾਂਚਕ ਮੁਕਾਬਲੇ ਵਿੱਚ 1-0 ਨਾਲ ਹਰਾ ਕੇ 70ਵੀਆਂ ਜ਼ੋਨ ਖੇਡਾਂ ਦੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਇਤਿਹਾਸਕ ਜਿੱਤ ‘ਤੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਕੋਚ, ਸਮੂਹ ਸਟਾਫ਼ ਅਤੇ ਮਾਪਿਆਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਜਿੱਤ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਟੀਮ ਵਰਕ ਦਾ ਨਤੀਜਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਖੇਡ ਜਗਤ ਵਿੱਚ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਅਗਲੀ ਖ਼ਬਰ ਐੱਮ.ਏ. ਪੰਜਾਬੀ ਪ੍ਰੀਖਿਆ ’ਚ ਗਹਿਲ ਕਾਲਜ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲਬਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।