09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਇਸਤਰੀ ਵਿੰਗ ਦੀ ਹੋਈ ਮੀਟਿੰਗ -ਬੀਬੀ ਬਲਜਿੰਦਰ ਕੌਰ ਦੀਵਾਨਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ

ਅਜੀਤ ਡੈਸਕ 25-07-2026
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਦੇਖਰੇਠ ਹੇਠ ਇਸਤਰੀ ਵਿੰਗ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਹੁਣ ਹੱਕ ਸੱਚ ਦੀ ਲੜਾਈ ਸ੍ਰੀ ਗੁਰੂ ਨਾਨਕ ਦੇਵ ਵਲੋਂ ਸ਼ੁਰੂ ਕੀਤੀ ਗਈ ਸੀ ਜਿਸ ਵਿਚ ਅਸੀਂ ਚੱਲ ਰਹੇ ਹਾਂ। ਸਾਡੀ ਪਾਰਟੀ ਦਾ ਫ਼ਲਸਫ਼ਾ ਸਰਬੱਤ ਦਾ ਭਲਾ ਹੈ। ਪਾਰਟੀ ਪ੍ਰਧਾਨ ਖ਼ੁਦਮੁਖ਼ਤਿਆਰੀ ਦੀ ਲੜਾਈ ਲੜ ਰਹੇ ਹਨ ਜੋ ਕਿ ਖਾਲਸਾ ਰਾਜ ਵੇਲੇ ਦੀ ਤਰ੍ਹਾਂ ਹੁਣ ਦੀ ਖ਼ਾਲਸਾ ਰਾਜ ਚਾਹੁੰਦੇ ਹਨ। ਪੰਜਾਬ ਪੰਥ ਨੂੰ ਬਚਾਉਣ ਲਈ ਪਾਰਟੀ ਨਾਲ ਵੱਧ ਤੋਂ ਵੱਧ ਇਸਤਰੀਆਂ, ਨੌਜਵਾਨ ਜੁੜਨ ਤਾਂ ਨਸ਼ਿਆਂ ਅਤੇ ਬੇਰੁਜ਼ਗਾਰੀ ਵਿਚ ਫਸੀ ਜਵਾਨੀ ਨੂੰ ਬਚਾਇਆ ਜਾ ਸਕੇ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਕਿ ਬੇਅਦਬੀਆਂ ਦਾ ਇਨਸਾਫ਼ ਦਿਵਾਉਣ ਲਈ ਤਿੰਨ ਸਰਕਾਰਾਂ ਬਣੀਆਂ ਪਰ ਕਿਸੇ ਨੇ ਵੀ ਇਨਸਾਫ਼ ਨਹੀਂ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਵਿਚ ਬਲਜਿੰਦਰ ਕੌਰ ਦੀਵਾਨਾ ਨੂੰ ਇਸਤਰੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ। ਪ੍ਰਬੰਧਕਾਂ ਵਲੋਂ ਹਰਪ੍ਰੀਤ ਕੌਰ ਸੂਬਾ ਪ੍ਰਧਾਨ, ਦਵਿੰਦਰ ਕੌਰ ਸ਼ਹਿਣਾ ਸੂਬਾ ਸਕੱਤਰ ਅਤੇ ਬੀਬੀ ਬਲਜਿੰਦਰ ਕੌਰ ਦੀਵਾਨਾ ਜ਼ਿਲ੍ਹਾ ਪ੍ਰਧਾਨ ਨੂੰ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਸਰਬਜੀਤ ਸਿੰਘ ਬੈਲਜੀਅਮ, ਗੁਰਜੀਤ ਸਿੰਘ ਮਾਹਮਦਪੁਰ, ਕੇਵਲ ਸਿੰਘ ਜੰਗੀਆਣਾ, ਸੁਖਵਿੰਦਰ ਸਿੰਘ ਠੀਕਰੀਵਾਲ, ਅਵਤਾਰ ਸਿੰਘ ਰਾਏਸਰ, ਜੀਵਨ ਸਿੰਘ ਫਿਲੌਰ, ਪੂਰਨ ਸਿੰਘ ਗੰਡੇਵਾਲ, ਬੇਅੰਤ ਸਿੰਘ ਗੰਡੇਵਾਲ, ਮਾ: ਗੁਰਪ੍ਰੀਤ ਸਿੰਘ ਸ਼ਹਿਣਾ, ਸਤਨਾਮ ਸਿੰਘ ਮਹਿਲ ਕਲਾਂ, ਮਹਿੰਦਰਪਾਲ ਬਰਨਾਲਾ, ਬਿੰਦਰਪਾਲ ਕੌਰ ਸ਼ਹਿਣਾ, ਸਮੇਤ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਬੀਬੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਚਮਕੌਰ ਢਿੱਲਵਾਂ ਨੂੰ ਹਲਕਾ ਭਦੌੜ ਦਾ ਯੂਥ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਬਰਨਾਲਾ ਦੇ ਸਫ਼ਾਈ ਕਰਮਚਾਰੀਆਂ ਉੱਪਰ ਕੀਤੇ ਲਾਠੀਚਾਰਜ ਦੀ ਯੂਥ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।