09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਮ ਆਦਮੀ ਪਾਰਟੀ ਨੇ ਚਮਕੌਰ ਢਿੱਲਵਾਂ ਨੂੰ ਹਲਕਾ ਭਦੌੜ ਦਾ ਯੂਥ ਪ੍ਰਧਾਨ ਕੀਤਾ ਨਿਯੁਕਤ

ਅਜੀਤ ਡੈਸਕ 25-07-2026
ਤਪਾ ਮੰਡੀ, 24 ਜੁਲਾਈ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਯੂਥ ਪੱਧਰ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਮੁੜ ਤੋਂ ਸੂਬੇ ਅੰਦਰ ਸਰਕਾਰ ਬਣਾ ਸਕੇ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਚਮਕੌਰ ਸਿੰਘ ਢਿਲਵਾਂ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਭਦੌੜ ਯੂਥ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਯੂਥ ਪ੍ਰਧਾਨ ਚਮਕੌਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਜੋ ਜ਼ਿੰਮੇਵਾਰੀ ਮੈਨੂੰ ਪਾਰਟੀ ਵਲੋਂ ਦਿੱਤੀ ਗਈ ਹੈ। ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ। ਉਨ੍ਹਾਂ ਹਲਕਾ ਵਿਧਾਇਕ ਅਤੇ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ 27 ਨੂੰ ਬਰਨਾਲਾ ’ਚ ਮਹਾਂਰੈਲੀ ਨੂੰ ਕਰਨਗੇ ਸੰਬੋਧਨ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਇਸਤਰੀ ਵਿੰਗ ਦੀ ਹੋਈ ਮੀਟਿੰਗ -ਬੀਬੀ ਬਲਜਿੰਦਰ ਕੌਰ ਦੀਵਾਨਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।