09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ 27 ਨੂੰ ਬਰਨਾਲਾ ’ਚ ਮਹਾਂਰੈਲੀ ਨੂੰ ਕਰਨਗੇ ਸੰਬੋਧਨ

ਅਜੀਤ ਡੈਸਕ 25-07-2026
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮਿਤੀ 27 ਜੁਲਾਈ ਨੂੰ ਬਰਨਾਲਾ ਵਿਖੇ ਪਹੁੰਚ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਵਲ ਸਿੰਘ ਢਿੱਲੋਂ 27 ਜੁਲਾਈ ਨੂੰ ਸਵੇਰੇ 11 ਵਜੇ ਬਰਨਾਲਾ ਦੇ ਮੈਰੀਲੈਂਡ ਪੈਲੇਸ ਵਿਖੇ ਇੱਕ ਮਹਾਂਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਹੰਡਿਆਇਆ ਰੋਡ ’ਤੇ ਤਿਆਰ ਕੀਤੇ ਗਏ ਭਾਜਪਾ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਵੀ ਰਸਮੀ ਉਦਘਾਟਨ ਕੀਤਾ ਜਾਵੇਗਾ। ਇਸ ਨਵੇਂ ਦਫ਼ਤਰ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ ਅਤੇ ਵਰਕਰਾਂ ਨਾਲ ਤਾਲਮੇਲ ਵਧੇਰੇ ਸੁਚਾਰੂ ਹੋਵੇਗਾ। ਸ੍ਰੀ ਨੀਟਾ ਨੇ ਦੱਸਿਆ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸ: ਢਿੱਲੋਂ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਭਾਜਪਾ ਲੀਡਰਸ਼ਿਪ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਹੋਏ ਅੱਤਿਆਚਾਰ ਨੇ ‘ਆਪ’ ਸਰਕਾਰ ਦਾ ਗ਼ਰੀਬ ਤੇ ਦਲਿਤ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ-ਕੇਵਲ ਸਿੰਘ ਢ... ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਚਮਕੌਰ ਢਿੱਲਵਾਂ ਨੂੰ ਹਲਕਾ ਭਦੌੜ ਦਾ ਯੂਥ ਪ੍ਰਧਾਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।