09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੂਬਾ ਸਰਕਾਰ ਸਫ਼ਾਈ ਸੇਵਕਾਂ ਦਾ ਸੰਘਰਸ਼ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ-ਰਾਜਵਿੰਦਰ ਸਿੰਘ ਸ਼ੀਤਲ

ਅਜੀਤ ਡੈਸਕ 25-07-2026
ਤਪਾ ਮੰਡੀ, 24 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਪੁਲਿਸ ਦੇ ਡੰਡੇ ਨਾਲ ਦਿਵਾਉਣਾ ਚਾਹੁੰਦੀ ਹੈ ਜਿਸ ਕਰ ਕੇ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਦੇ ਸੀਨੀਅਰ ਆਗੂ ਰਾਜਵਿੰਦਰ ਸਿੰਘ ਸ਼ੀਤਲ ਨੇ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਅੰਨੇ੍ਹਵਾਹ ਕੀਤੇ ਲਾਠੀਚਾਰਜ ਦੀ ਕਰੜੇ ਸ਼ਬਦਾਂ ਦੇ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕ ਸ਼ਾਂਤਮਈ ਹੜਤਾਲ ’ਤੇ ਬੈਠੇ ਸਨ। ਪ੍ਰਸ਼ਾਸਨ ਵਲੋਂ ਨਿੱਜੀ ਵਿਅਕਤੀਆਂ ਤੋਂ ਸ਼ਹਿਰ ਅੰਦਰੋਂ ਕੂੜਾ ਚੁਕਵਾਇਆ ਜਾ ਰਿਹਾ ਸੀ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸਫ਼ਾਈ ਸੇਵਕਾਂ ’ਤੇ ਅੰਨੇ੍ਹਵਾਹ ਲਾਠੀਚਾਰਜ ਕਰ ਦਿੱਤਾ ਗਿਆ ਜਿਸ ਵਿਚ ਮਹਿਲਾ ਸਫ਼ਾਈ ਸੇਵਕ ਅਤੇ ਮਰਦ ਸਫ਼ਾਈ ਸੇਵਕ ਬੁਰੀ ਹਾਲਤ ਵਿਚ ਜ਼ਖ਼ਮੀ ਹੋ ਗਏ ਸਨ, ਜੋ ਕਿ ਹਸਪਤਾਲ ਵਿਖੇ ਜੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਜੇਕਰ ਸਰਕਾਰ ਦੇ ਖ਼ਿਲਾਫ਼ ਕੋਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦਾ ਹੈ ਤਾਂ ਉਨ੍ਹਾਂ ਦਾ ਸੰਘਰਸ਼ ਪੁਲਿਸ ਦੀ ਮਦਦ ਨਾਲ ਦਬਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਜਿਸ ਕਰ ਕੇ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ: ਹਰਿੰਦਰ ਸ਼ਹਿਰੀ ਪ੍ਰਧਾਨ ਤਪਾ, ਮੌਜੀ ਪੂਨੀਆ, ਰਣਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਗਦੇਵ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਕੌਰ ਸਿੰਘ, ਕਰਨ ਮਿੱਤਲ, ਦਵਿੰਦਰ ਸਿੰਘ ਭੰਗੂ, ਮਨਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੁਢਲਾਡਾ ਦੇ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਇਆ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਹੋਏ ਅੱਤਿਆਚਾਰ ਨੇ ‘ਆਪ’ ਸਰਕਾਰ ਦਾ ਗ਼ਰੀਬ ਤੇ ਦਲਿਤ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ-ਕੇਵਲ ਸਿੰਘ ਢ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।