09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹੜਤਾਲ ਕਾਰਨ ਆਮ ਆਦਮੀ ਕਲੀਨਿਕ ਬੰਦ, ਮਰੀਜ਼ ਨਿਰਾਸ਼ ਹੋ ਕੇ ਵਾਪਸ ਮੁੜੇ

ਅਜੀਤ ਡੈਸਕ 28-07-2026
ਹੰਡਿਆਇਆ, 27 ਜੁਲਾਈ (ਗੁਰਜੀਤ ਸਿੰਘ ਖੁੱਡੀ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ ’ਤੇ ਆਮ ਆਦਮੀ ਕਲੀਨਿਕ ਹੰਡਿਆਇਆ ਵਿਖੇ ਸੇਵਾਵਾਂ ਨਿਭਾ ਰਹੇ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਅਸਿਸਟੈਂਟ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਬਰਨਾਲਾ ਵਿਖੇ ਜਾ ਕੇ ਧਰਨੇ ’ਚ ਸ਼ਮੂਲੀਅਤ ਕੀਤੀ। ਜਦੋਂ ਅੱਜ ਆਦਮੀ ਕਲੀਨਿਕ ’ਚ ਜਾ ਕੇ ਦੇਖਿਆ ਗਿਆ ਤਾਂ ਉੱਥੇ ਕੋਈ ਵੀ ਸਟਾਫ਼ ਮੈਂਬਰ ਮੌਕੇ ’ਤੇ ਹਾਜ਼ਰ ਨਹੀਂ ਸੀ ਤੇ ਮਰੀਜ਼ ਆਪਣੀਆਂ ਦਵਾਈਆਂ ਲੈਣ ਲਈ ਪੁੱਜੇ ਹੋਏ ਸਨ ਪਰ ਉਨ੍ਹਾਂ ਨੂੰ ਉਦੋਂ ਨਿਰਾਸ਼ਾ ਹੋਈ ਜਦੋਂ ਸਟਾਫ਼ ਦਾ ਮੈਂਬਰ ਨਾ ਮਿਲਿਆ ਤੇ ਆਪਣੇ ਘਰਾਂ ਨੂੰ ਬਿਨਾਂ ਦਵਾਈ ਲਏ ਵਾਪਸ ਜਾਣਾ ਪਿਆ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਨੇ ਉੱਚ ਸਿੱਖਿਆ ਦੇ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹੇ ਅਗਲੀ ਖ਼ਬਰ ਵਿਰੋਧੀ ਰਾਜਨੀਤਿਕ ਪਾਰਟੀਆਂ ਵਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਘੇਰਨ ਲਈ ਸਿਆਸਤ ਦਾ ਕੇਂਦਰ ਬਿੰਦੂ ਬਣਿਆ ਬਰਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।