02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੰਤ ਬਾਬਾ ਵਰਿਆਮ ਸਿੰਘ ਦੀ 38ਵੀਂ ਬਰਸੀ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ

ਅਜੀਤ ਡੈਸਕ 31-07-2026
ਸ਼ਹਿਣਾ, 30 ਜੁਲਾਈ (ਸੁਰੇਸ਼ ਗੋਗੀ)-ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਡੇਰਾ ਬਾਬਾ ਵਰਿਆਮ ਸਿੰਘ ਸ਼ਹਿਣਾ ਵਿਖੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਵਰਿਆਮ ਸਿੰਘ ਨਿਰਮਲੇ ਦੀ 38ਵੀਂ ਬਰਸੀ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ ਗਏ। ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਵਲੋਂ ਨਗਰ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਕਰਨ ਉਪਰੰਤ ਸੰਤ ਬਾਬਾ ਵਰਿਆਮ ਸਿੰਘ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸੰਤ ਬਾਬਾ ਵਰਿਆਮ ਸਿੰਘ ਜੀ ਨੇ ਬਿਨਾਂ ਕਿਸੇ ਨਿੱਜੀ ਸਵਾਰਥ ਤੋਂ ਇਸ ਡੇਰੇ ਵਿਚ ਸੇਵਾ ਕੀਤੀ। ਉਨ੍ਹਾਂ ਦੀ ਕੀਤੀ ਹੋਈ ਸੇਵਾ ਦੀ ਬਦੌਲਤ ਹੀ ਅੱਜ ਸਿੱਖ ਸੰਗਤਾਂ ਇਸ ਅਸਥਾਨ ਨਾਲ ਜੁੜੇ ਹੋਏ ਹਨ। ਸਰਪੰਚ ਨਾਜ਼ਮ ਸਿੰਘ ਫ਼ੌਜੀ ਨੇ ਕਿਹਾ ਕਿ ਇਸ ਅਸਥਾਨ ਦੀ ਚੱਲ ਰਹੀ ਕਾਰ ਸੇਵਾ ਵਿਚ ਸਾਰੇ ਹੀ ਨਗਰ ਨਿਵਾਸੀਆਂ ਨੂੰ ਪੂਰਨ ਤੌਰ ’ਤੇ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਡੇਰਾ ਸੰਤ ਬਾਬਾ ਵਰਿਆਮ ਸਿੰਘ ਜੀ ਦੇ ਅਧੂਰੇ ਕੰਮ ਨੇਪਰੇ ਚੜ ਸਕਣ। ਇਸ ਮੌਕੇ ਸ੍ਰੀ ਸ੍ਰੀ 108 ਡੇਰਾ ਸੰਤ ਬਾਬਾ ਫਲਗੂ ਦਾਸ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਆਲ ਦਾਸ, ਹਰਜੀਤ ਸਿੰਘ ਖਹਿਰਾ ਸਾਬਕਾ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ, ਹਰਜੀਤ ਸਿੰਘ ਪਟਵਾਰੀ, ਰੌਸ਼ਨ ਲਾਲ ਸ਼ਰਮਾ ਸਾਬਕਾ ਪੰਚ, ਸੂਬਾ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਫ਼ੌਜੀ, ਡਾ: ਮੋਦਾਨ ਸਿੰਘ, ਬਾਬਾ ਨੇਕ ਸਿੰਘ, ਬੰਟੀ ਮਹੰਤ, ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਹਲਕਾ ਭਦੌੜ, ਵਿਜੈ ਕੁਮਾਰ ਆੜ੍ਹਤੀਆ, ਗ੍ਰੰਥੀ ਸੁਰਿੰਦਰ ਸਿੰਘ, ਬੰਤ ਸਿੰਘ ਬਾਠ, ਬਾਬਾ ਪਿੰਦਰ ਸਿੰਘ, ਨਛੱਤਰ ਸਿੰਘ ਗਿੱਲ ਸਾਬਕਾ ਪ੍ਰਧਾਨ, ਮੈਡਮ ਦਵਿੰਦਰ ਕੌਰ, ਸਰਪੰਚ ਜਤਿੰਦਰ ਸਿੰਘ ਖਹਿਰਾ, ਜਰਨੈਲ ਸਿੰਘ ਖ਼ਾਲਸਾ, ਸੁਰਜੀਤ ਸਿੰਘ ਕਲੇਰ ਸਾਬਕਾ ਸਰਪੰਚ, ਅਮਰੀਕ ਸਿੰਘ ਬੀਕਾ ਪ੍ਰਧਾਨ, ਜੈ ਆਦਮ ਪ੍ਰਕਾਸ਼ ਸਿੰਘ ਪ੍ਰਧਾਨ, ਗੁਰਜੀਤ ਸਿੰਘ ਖ਼ਾਲਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬੇਅੰਤ ਸਿੰਘ ਸਰਾਂ, ਡਾ: ਗੁਰਪ੍ਰੀਤ ਸਿੰਘ ਪੀਤਾ, ਨਵੀਂ ਪਟਵਾਰੀ, ਗੁਰਜੰਟ ਸਿੰਘ ਜੰਟਾ ਬਦਰੇ ਵਾਲਾ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਕਾਦੀਆਂ, ਨਿਰੰਜਨ ਸਿੰਘ ਝੋਰੜ, ਦਰਸ਼ਨ ਸਿੰਘ, ਗੁਰਤੇਜ ਸਿੰਘ ਨਾਈਵਾਲਾ, ਸ਼ਿੰਦਾ ਸਿੰਘ ਗਿੱਲ, ਸੀਰਾ ਸਿੰਘ ਰਾਮਣਵਾਸੀਆ, ਯੋਦਾ ਸਿੰਘ, ਮਨਪ੍ਰੀਤ ਸਿੰਘ ਸੋਖੋ, ਹਰਮੇਲ ਸਿੰਘ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਨੌਜਵਾਨ ਸੋਚ ਨੂੰ ਸਸਕਤੀਕਰਨ ਬਣਾਉਣ ਲਈ ਕਾਨਫ਼ਰੰਸ ਅਗਲੀ ਖ਼ਬਰ ਅੱਗ ਲੱਗਣ ਕਾਰਨ ਚਾਰ ਪਸ਼ੂਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।