02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੀ.ਜੀ.ਐੱਸ. ਵਰਲਡ ਸਕੂਲ ਵਲੋਂ ਵਿਦਿਆਰਥੀਆਂ ਲਈ ਗਿਆਨ ਅਤੇ ਸਿੱਖਿਆਦਾਇਕ ਦੌਰਾ

ਬਰਨਾਲਾ, 1 ਅਗਸਤ (ਅਸ਼ੋਕ ਭਾਰਤੀ)-ਜੀ. ਜੀ.

ਅਜੀਤ ਡੈਸਕ 02-08-2026
ਬਰਨਾਲਾ, 1 ਅਗਸਤ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਲੋਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਨਾਲ ਜੋੜਨ ਦੇ ਉਦੇਸ਼ ਨਾਲ ਇਕ ਗਿਆਨ ਅਤੇ ਸਿੱਖਿਆਦਾਇਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੂੰ ਸਥਾਨਕ ਸਬਜ਼ੀ ਵਿਕਰੇਤਾ ਕੋਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿਸਮ ਦੀਆਂ ਤਾਜ਼ੀਆਂ ਸਬਜ਼ੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਚੇਅਰਮੈਨ ਸ: ਸੁਦਾਗਰ ਸਿੰਘ, ਪ੍ਰਿੰਸੀਪਲ ਅਨੁਰਾਧਾ ਸ਼ਰਮਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਅਨੁਭਵੀ ਸਿੱਖਿਆ ਵੀ ਬਹੁਤ ਜ਼ਰੂਰੀ ਹੈ। ਅਜਿਹੇ ਗਿਆਨ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸੋਚਣ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਸਮਝ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਸਕੂਲ ’ਚ ਏ. ਸੀ. ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।