02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸ਼ੁੱਧ ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ

ਹੰਡਿਆਇਆ, 1 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁੱਧ-ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਸ਼ਬਦ-ਜੋੜ, ਲਿਖਣ ਕੌਸ਼ਲ ਅਤੇ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣਾ ਹੈ।

ਅਜੀਤ ਡੈਸਕ 02-08-2026
ਹੰਡਿਆਇਆ, 1 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁੱਧ-ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਸ਼ਬਦ-ਜੋੜ, ਲਿਖਣ ਕੌਸ਼ਲ ਅਤੇ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣਾ ਹੈ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ. ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਬੱਚਿਆਂ ਦੀ ਭਾਸ਼ਾਈ ਸਮਰੱਥਾ ਵਿਚ ਵਾਧਾ ਹੁੰਦਾ ਹੈ ਅਤੇ ਉਹ ਸ਼ੁੱਧ ਲਿਖਣ ਦੀ ਆਦਤ ਵਿਕਸਿਤ ਕਰਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਦਾ ਰੁਕਿਆ ਕੰਮ ਮੁੜ ਹੋਇਆ ਸ਼ੁਰੂ, ਵਕੀਲ ਭਾਈਚਾਰੇ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।