02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਚਲਾਈ ‘ਰੁੱਖ ਲਗਾਓ’ ਮੁਹਿੰਮ ਤਹਿਤ ਲਗਾਏ ਛਾਂਦਾਰ ਤੇ ਫਲਦਾਰ ਬੂਟੇ

ਬਰਨਾਲਾ, 1 ਅਗਸਤ (ਨਰਿੰਦਰ ਅਰੋੜਾ)-ਕੋਰਟ ਕੰਪਲੈਕਸ ਬਰਨਾਲਾ ਵਿਖੇ ਵਿਸ਼ੇਸ਼ ‘ਰੁੱਖ ਲਗਾਓ’ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮਦਨ ਲਾਲ ਦੀ ਅਗਵਾਈ ਵਿਚ ਆਯੋਜਿਤ ਕੀਤੀ ਗਈ।

ਜੁਡੀਸ਼ਲੀ ਕੰਪਲੈਕਸ ਵਿਖੇ ‘ਰੁੱਖ ਲਗਾਓ’ ਮੁਹਿੰਮ ਤਹਿਤ ਬੂਟੇ ਲਗਾਉਂਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਿਸ ਅੰਸ਼ੁਲ ਬੇਰੀ। ਅਜੀਤ ਤਸਵੀਰ 02-08-2026
ਬਰਨਾਲਾ, 1 ਅਗਸਤ (ਨਰਿੰਦਰ ਅਰੋੜਾ)-ਕੋਰਟ ਕੰਪਲੈਕਸ ਬਰਨਾਲਾ ਵਿਖੇ ਵਿਸ਼ੇਸ਼ ‘ਰੁੱਖ ਲਗਾਓ’ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮਦਨ ਲਾਲ ਦੀ ਅਗਵਾਈ ਵਿਚ ਆਯੋਜਿਤ ਕੀਤੀ ਗਈ। ਮੁਹਿੰਮ ਤਹਿਤ ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਵਿਚ ਵੱਖ-ਵੱਖ ਪ੍ਰਜਾਤੀਆਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਨਿਆਂਪਾਲਿਕਾ ਦੇ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੇ ਮਿਲ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਸੰਬੋਧਨ ਕਰਦਿਆਂ ਮਿਸ ਅੰਸ਼ੂਲ ਬੇਰੀ ਨੇ ਕਿਹਾ ਕਿ ਰੁੱਖ ਸਾਡੀ ਧਰਤੀ ਦਾ ਅਨਮੋਲ ਖ਼ਜ਼ਾਨਾ ਹਨ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਆਕਸੀਜਨ ਅਤੇ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਦੇ ਹਨ, ਜਿਸ ਨਾਲ ਮਨੁੱਖ ਕਈ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਦੇ ਸੀਜ਼ਨ ਦਾ ਲਾਭ ਉਠਾਉਂਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਨਾਲ ਹੀ ਲਗਾਏ ਗਏ ਬੂਟਿਆਂ ਦੀ ਪੂਰੀ ਜ਼ਿੰਮੇਵਾਰੀ ਨਾਲ ਸੰਭਾਲ ਕੀਤੀ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ। ਹਰ ਵਿਅਕਤੀ ਨੂੰ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਵਾਤਾਵਰਨ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਰਾਕੇਸ਼ ਗੁਪਤਾ ਅਤੇ ਸ੍ਰੀ ਬਿਕਰਮਜੀਤ ਸਿੰਘ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਦੀਪਕ ਚੌਧਰੀ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ੍ਰੀ ਮਦਨ ਲਾਲ ਸੀਜੇਐਮ-ਕਮ-ਸਕੱਤਰ, ਮਿਸ ਮਾਨੀ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਅਨੀਸ਼ ਗੋਇਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਸ੍ਰੀ ਸੁਧੀਰ ਕੁਮਾਰ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਗੁਰਦਰਸ਼ਨ ਸਿੰਘ, ਅਭਿਸ਼ੇਕ ਪਾਠਕ, ਮਿਸ ਅਕਿੰਤਾ ਧਵਨ ਅਤੇ ਮਿਸ ਗਿਤਾਂਸ਼ੂ ਸਿਵਲ ਜੱਜ (ਜੂਨੀਅਰ ਡਿਵੀਜ਼ਨ), ਜ਼ਿਲ੍ਹਾ ਅਟਾਰਨੀ ਅਤੇ ਸਮੂਹ ਟੀਮ, ਐਡਵੋਕੇਟ ਹਰਿੰਦਰ ਸਿੰਘ ਰਾਣਾ, ਐਡਵੋਕੇਟ ਨਛੱਤਰ ਸਿੰਘ ਬਰਾੜ, ਐਡਵੋਕੇਟ ਪ੍ਰਮੋਦ ਕੁਮਾਰ ਪੱਬੀ, ਐਡਵੋਕੇਟ ਪਰਮਿੰਦਰ ਸਿੰਘ ਭੱਠਲ, ਐਡਵੋਕੇਟ ਬਲਵੰਤ ਸਿੰਘ ਮਾਨ ਸਮੇਤ ਬਾਰ ਐਸੋਸੀਏਸ਼ਨ ਬਰਨਾਲਾ ਦੇ ਸਮੂਹ ਮੈਂਬਰਾਂ ਨੇ ਵੀ ਇਸ ਮੁਹਿੰਮ ਵਿਚ ਭਾਗ ਲਿਆ।
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਲੋਂ ਓਪਨ ਚੈੱਸ ਟੂਰਨਾਮੈਂਟ ਅੱਜ ਅਗਲੀ ਖ਼ਬਰ ਮਦਰ ਟੀਚਰ ਸਕੂਲ ਬਰਨਾਲਾ ਵਿਖੇ ਯੋਗ ਆਸਣ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।