02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਟੰਡਨ ਇੰਟਰਨੈਸ਼ਨਲ ਸਕੂਲ ਵਲੋਂ ਓਪਨ ਚੈੱਸ ਟੂਰਨਾਮੈਂਟ ਅੱਜ

ਬਰਨਾਲਾ, 1 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਲੋਂ ਮਿਤੀ 2 ਅਗਸਤ ਨੂੰ ਵਿਸ਼ਾਲ ਓਪਨ ਚੈੱਸ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਚੈੱਸ ਖਿਡਾਰੀ ਭਾਗ ਲੈਣਗੇ।

ਅਜੀਤ ਡੈਸਕ 02-08-2026
ਬਰਨਾਲਾ, 1 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਲੋਂ ਮਿਤੀ 2 ਅਗਸਤ ਨੂੰ ਵਿਸ਼ਾਲ ਓਪਨ ਚੈੱਸ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਚੈੱਸ ਖਿਡਾਰੀ ਭਾਗ ਲੈਣਗੇ। ਟੂਰਨਾਮੈਂਟ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਨੇ ਕਿ ਟੂਰਨਾਮੈਂਟ ਦੇ ਜੇਤੂਆਂ ਨੂੰ ਆਕਰਸ਼ਕ ਨਗਦ ਇਨਾਮ, ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਚੈੱਸ ਇਕ ਅਜਿਹੀ ਖੇਡ ਹੈ ਜੋ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ, ਧੀਰਜ, ਇਕਾਗਰਤਾ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ, ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ ਹੁੰਦਾ ਹੈ।
ਪਿਛਲੀ ਖ਼ਬਰ ਜੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਯੈਲੋ ਡੇ ਮਨਾਇਆ ਅਗਲੀ ਖ਼ਬਰ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਚਲਾਈ ‘ਰੁੱਖ ਲਗਾਓ’ ਮੁਹਿੰਮ ਤਹਿਤ ਲਗਾਏ ਛਾਂਦਾਰ ਤੇ ਫਲਦਾਰ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।