02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਦੇ ਵਿਕਾਸ ਕਾਰਜਾਂ ਲਈ 31 ਲੱਖ ਦੀ ਰਾਸ਼ੀ ਦਾ ਚੈੱਕ ਜਾਰੀ

ਮਹਿਲ ਕਲਾਂ, 1 ਅਗਸਤ (ਤਰਸੇਮ ਸਿੰਘ ਗਹਿਲ)-ਪਿੰਡ ਮਹਿਲ ਕਲਾਂ ਸੋਢੇ ਦੇ ਸਮੁੱਚੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗ੍ਰਾਮ ਪੰਚਾਇਤ ਤੇ ਸਰਪੰਚ ਸਰਬਜੀਤ ਸਿੰਘ ਸ਼ੰਭੂ ਨੂੰ 31 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡ ਮਹਿਲ ਕਲਾਂ ਸੋਢੇ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪਿੰਡ ਦੇ ਸਮੁੱਚੇ ਵਿਕਾਸ ਕਾਰਜਾਂ ਲਈ ਸੰਭਵ ਮਦਦ ਗ੍ਰਾਮ ਪੰਚਾਇਤ ਨੂੰ ਦੇਣ ਦਾ ਭਰੋਸਾ ਦਿੱਤਾ ਸੀ।

ਅਜੀਤ ਡੈਸਕ 02-08-2026
ਮਹਿਲ ਕਲਾਂ, 1 ਅਗਸਤ (ਤਰਸੇਮ ਸਿੰਘ ਗਹਿਲ)-ਪਿੰਡ ਮਹਿਲ ਕਲਾਂ ਸੋਢੇ ਦੇ ਸਮੁੱਚੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗ੍ਰਾਮ ਪੰਚਾਇਤ ਤੇ ਸਰਪੰਚ ਸਰਬਜੀਤ ਸਿੰਘ ਸ਼ੰਭੂ ਨੂੰ 31 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡ ਮਹਿਲ ਕਲਾਂ ਸੋਢੇ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪਿੰਡ ਦੇ ਸਮੁੱਚੇ ਵਿਕਾਸ ਕਾਰਜਾਂ ਲਈ ਸੰਭਵ ਮਦਦ ਗ੍ਰਾਮ ਪੰਚਾਇਤ ਨੂੰ ਦੇਣ ਦਾ ਭਰੋਸਾ ਦਿੱਤਾ ਸੀ। ਜਿਸ ਦੀ ਲੜੀ ਦੇ ਤਹਿਤ ਅੱਜ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 31 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਇਸ ਸਮੇਂ ਵਿਧਾਇਕ ਪੰਡੋਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਪਿੰਡਾਂ ਦੇ ਵਿਕਾਸ ਸਿੱਖਿਆ ਅਤੇ ਸਿਹਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ, ਹਲਕੇ ਦੇ ਪਿੰਡਾਂ ਵਿਚ ਜਿੱਥੇ ਖੇਡ ਗਰਾਉਂਡਾਂ ਦੇ ਕੰਮ ਚੱਲ ਰਹੇ ਹਨ, ਉੱਥੇ ਰਹਿੰਦੇ ਵਿਕਾਸ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਕੁਲਦੀਪ ਕੌਰ ਅਤੇ ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਭੇਜੀ ਗਈ ਰਾਸ਼ੀ ਨਾਲ ਬਿਨਾਂ ਕਿਸੇ ਵਿਤਕਰੇ ਤੋਂ ਪਿੰਡ ਦੇ ਹੀ ਵਿਕਾਸ ਕਾਰਜ ਕਰਵਾਏ ਜਾਣਗੇ। ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਕਿਹਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ, ਜਿਸ ਦੇ ਵਿਕਾਸ ਕਾਰਜਾਂ ਲਈ ਹੋਰ ਵੀ ਗਰਾਂਟ ਰਾਸ਼ੀ ਦੀ ਪੰਚਾਇਤ ਨੂੰ ਲੋੜ ਹੈ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਿਰ ਤੋੜ ਯਤਨ ਕੀਤੇ ਜਾਣਗੇ। ਇਸ ਮੌਕੇ ਪੰਚ ਕੁਲਵਿੰਦਰ ਕੌਰ, ਪੰਚ ਸਤਵੰਤ ਸਿੰਘ, ਪੰਚ ਸੁੱਖਾ ਸਿੰਘ, ਪੰਚ ਬ੍ਰਹਮ ਕਿਸ਼ੋਰ, ਪੰਚ ਕੁਲਦੀਪ ਸਿੰਘ, ਪੰਚ ਪਰਮਜੀਤ ਕੌਰ, ਪੰਚ ਸ਼ਿੰਦਰਪਾਲ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ‘ਵਿਰਾਸਤੀ ਤੰਦਾਂ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।