03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵਿਖੇ ‘ਨਸ਼ਾ ਮੁਕਤ ਨੌਜਵਾਨ–ਵਿਕਸਤ ਭਾਰਤ’ ਪ੍ਰੋਗਰਾਮ ਅਤੇ ਜਾਗਰੂਕਤਾ ਰੈਲੀ ਕੱਢੀ

ਤਪਾ ਮੰਡੀ, 2 ਅਗਸਤ (ਵਿਜੇ ਸ਼ਰਮਾ)-ਪੀ. ਐਮ.

ਪਿੰਡ ਢਿੱਲਵਾਂ ਦੇ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ‘ਨਸ਼ਾ ਮੁਕਤ ਸਮਾਗਮ ਦੌਰਾਨ ਸਟਾਫ਼। ਅਜੀਤ ਤਸਵੀਰ 03-08-2026
ਤਪਾ ਮੰਡੀ, 2 ਅਗਸਤ (ਵਿਜੇ ਸ਼ਰਮਾ)-ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਢਿੱਲਵਾਂ ਵਿਖੇ ‘ਨਸ਼ਾ ਮੁਕਤ ਨੌਜਵਾਨ–ਵਿਕਸਤ ਭਾਰਤ’ ਮੁਹਿੰਮ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਪੱਧਰ ’ਤੇ ਪ੍ਰਸਾਰਿਤ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਸਾਂਝੇ ਤੌਰ ’ਤੇ ਦੇਖਿਆ ਗਿਆ। ਪ੍ਰੋਗਰਾਮ ਵਿਚ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਹਰੀ ਕ੍ਰਿਸ਼ਨ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਿਹਤਮੰਦ, ਅਨੁਸ਼ਾਸਿਤ ਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਸ੍ਰੀ ਹਰੀ ਕ੍ਰਿਸ਼ਨ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਪ੍ਰੇਰਿਤ ਕਰਨ। ਪ੍ਰੋਗਰਾਮ ਉਪਰੰਤ ਸਕੂਲ ਵਲੋਂ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਵਿਦਿਆਰਥੀਆਂ ਨੇ ਹੱਥਾਂ ਵਿਚ ਜਾਗਰੂਕਤਾ ਸਬੰਧੀ ਪ੍ਰੇਰਣਾਦਾਇਕ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਪ੍ਰਤੀ ਸੁਚੇਤ ਕੀਤਾ। ਰੈਲੀ ਰਾਹੀਂ ਸਮਾਜ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਨੌਜਵਾਨ ਸ਼ਕਤੀ ਹੀ ਵਿਕਸਤ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨਸ਼ਾ-ਮੁਕਤ ਨੌਜਵਾਨ ਹੀ ਦੇਸ਼ ਦੇ ਰੌਸ਼ਨ ਭਵਿੱਖ ਦਾ ਆਧਾਰ ਹਨ। ਸਕੂਲ ਪਰਿਵਾਰ ਵਲੋਂ ਇਸ ਮੌਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲਿਆ ਗਿਆ ਅਤੇ ਸਮੂਹ ਨਾਗਰਿਕਾਂ ਨੂੰ ਇਸ ਜਨ-ਜਾਗਰੂਕਤਾ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਪਿੰਡ ਭੈਣੀ ਫੱਤਾ ਵਿਖੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ’ਚ ਰਾਤ ਸਮੇਂ ਲੱਗੀ ਅੱਗ, ਰੁਮਾਲਾ ਸਾਹਿਬ ਤੇ ਸਾਮਾਨ ਅਗਨ ਭੇ... ਅਗਲੀ ਖ਼ਬਰ ਨਵੇਂ ਬਣੇ ਬੱਸ ਸਟੈਂਡ ਵਿਚ ਬੱਸਾਂ ਦਾ ਨਾ ਆਉਣਾ ਲੋਕਾਂ ਲਈ ਬਣ ਰਹੀ ਵੱਡੀ ਪ੍ਰੇਸ਼ਾਨੀ ਬੱਸ ਸਟੈਂਡ ਅੰਦਰ ਬੱਸਾਂ ਦੀ ਆਵਾਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।