04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ 4.66 ਕਰੋੜ ਰੁਪਏ ਦੀ ਗਰਾਂਟ ਵੰਡੀ

ਤਪਾ ਮੰਡੀ, 3 ਅਗਸਤ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਰੰਗਲਾ ਪੰਜਾਬ ਫ਼ੇਜ਼-3 ਤਹਿਤ ਹਲਕਾ ਭਦੌੜ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4 ਕਰੋੜ 66 ਲੱਖ 63 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਇਸ ਰਾਸ਼ੀ ਦੇ ਚੈੱਕ ਹਲਕੇ ਦੀਆਂ ਪੰਚਾਇਤਾਂ ਨੂੰ ਵੰਡੇ ਗਏ ਹਨ।

ਅਜੀਤ ਡੈਸਕ 04-08-2026
ਤਪਾ ਮੰਡੀ, 3 ਅਗਸਤ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਰੰਗਲਾ ਪੰਜਾਬ ਫ਼ੇਜ਼-3 ਤਹਿਤ ਹਲਕਾ ਭਦੌੜ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4 ਕਰੋੜ 66 ਲੱਖ 63 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਇਸ ਰਾਸ਼ੀ ਦੇ ਚੈੱਕ ਹਲਕੇ ਦੀਆਂ ਪੰਚਾਇਤਾਂ ਨੂੰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿਚ ਲੋਕ ਭਲਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਕੰਮਾਂ ਵਿਚ ਪਿੰਡਾਂ ਦੀਆਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਇੰਟਰਲਾਕਿੰਗ ਟਾਈਲਾਂ ਲਗਾਉਣ, ਪੀਣ ਵਾਲੇ ਪਾਣੀ ਅਤੇ ਸਫ਼ਾਈ ਪ੍ਰਬੰਧ ਨੂੰ ਮਜ਼ਬੂਤ ਕਰਨ, ਸਟਰੀਟ ਲਾਈਟਾਂ, ਪੰਚਾਇਤੀ ਇਮਾਰਤਾਂ ਦੀ ਮੁਰੰਮਤ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਰੰਗਲਾ ਪੰਜਾਬ ਮੁਹਿੰਮ ਤਹਿਤ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਸਬੰਧਿਤ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਪੀ.ਏ. ਹੈਰੀ ਧਾਲੀਵਾਲ, ਗੁਰਤੇਜ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਵਾਸੀ ਅਤੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਮੌਜੂਦ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਮਨਾਉਣ ਸੰਬੰਧੀ ਐੱਸ.ਡੀ.ਐੱਮ. ਤਪਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਬੂਟਿਆਂ ਦਾ ਲੰਗਰ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।