04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਆਜ਼ਾਦੀ ਦਿਵਸ ਮਨਾਉਣ ਸੰਬੰਧੀ ਐੱਸ.ਡੀ.ਐੱਮ. ਤਪਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਸਬ-ਡਵੀਜ਼ਨ ਪੱਧਰ ’ਤੇ ਆਜ਼ਾਦੀ ਦਿਹਾੜਾ ਤਪਾ ਤਾਜੋ ਰੋਡ ’ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਐਸ. ਡੀ.

ਅਜੀਤ ਡੈਸਕ 04-08-2026
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਸਬ-ਡਵੀਜ਼ਨ ਪੱਧਰ ’ਤੇ ਆਜ਼ਾਦੀ ਦਿਹਾੜਾ ਤਪਾ ਤਾਜੋ ਰੋਡ ’ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਐਸ.ਡੀ.ਐਮ ਤਪਾ ਆਯੂਸ਼ ਗੋਇਲ ਵਲੋਂ ਵੱਖ-ਵੱਖ ਵਿਭਾਗਾਂ ਦੇ ਸਬੰਧਿਤ ਅਧਿਕਾਰੀਆਂ ਨਾਲ ਇਕ ਮੀਟਿੰਗ ਤਹਿਸੀਲ ਕੰਪਲੈਕਸ ਤਪਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਬੇਅੰਤ ਸਿੰਘ ਅਤੇ ਥਾਣਾ ਮੁਖੀ ਤਪਾ ਅਮਰੀਕ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਉ ਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਖਾਦ ਸਮਗਰੀ ਦੀ ਗੁਣਵੱਤਾ ਦੀ ਪਰਖ ਕਰਵਾਉਣ, ਨਗਰ-ਕੌਂਸਲ ਤਪਾ ਨੂੰ ਸਫ਼ਾਈ ਪ੍ਰਬੰਧਾਂ, ਥਾਣਾ ਮੁਖੀ ਨੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ, ਸੈਨੇਟਰੀ ਵਿਭਾਗ ਨੂੰ ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਮੁੱਢਲੀ ਸਹਾਇਤਾ ਵਾਸਤੇ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨ ਦੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸਿਟੀ ਇੰਚਾਰਜ ਕੁਲਵੰਤ ਸਿੰਘ, ਕਾਰਜਕਾਰੀ ਐਸ.ਐਮ.ਓ ਡਾ: ਸੰਜੇ ਕੁਮਾਰ, ਮਾਰਕਫੈੱਡ ਮੈਨੇਜਰ ਹਰਿੰਦਰ ਸਿੰਘ, ਅਸ਼ੋਕ ਕੁਮਾਰ, ਏ.ਐਫ਼.ਐਸ.ਓ ਨੀਲ ਕਮਲ ਤਪਾ, ਬਲਾਕ ਐਕਸਟੈਨਸ਼ਨ ਐਜੂਕੇਟਰ ਜਸਪਾਲ ਜਟਾਣਾ, ਸਕੂਲ ਇੰਚਾਰਜ ਤਲਵਿੰਦਰ ਸਿੰਘ, ਪ੍ਰਿੰਸੀਪਲ ਵਰਿੰਦਰ ਸਿੰਘ, ਧਰਮਿੰਦਰ ਸਿੰਘ ਸੋਨੂੰ ਮਾਂਗਟ, ਵਿਕਰਮ ਲੋਟਾ, ਗੁਰਪ੍ਰੀਤ ਸੁਮਲ, ਹਰਜਿੰਦਰ ਸਿੰਘ ਹੈਰੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਵਾਂ-ਧੀਆਂ ਦੇ ਸਤਿਕਾਰ ਯੋਜਨਾ ਨੇ ਹਜ਼ਾਰਾਂ ਘਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜਾ ਦਿੱਤੀ –ਸਰਪੰਚ ਹਰਚਰਨ ਸਿੰਘ ਮਾਨ ਅਗਲੀ ਖ਼ਬਰ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ 4.66 ਕਰੋੜ ਰੁਪਏ ਦੀ ਗਰਾਂਟ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।