ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ
ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਪਿਲ ਮਿੱਤਲ ਅਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੂੰ ਭਾਰਤ ਦੇ ਰਾਸ਼ਟਰੀ ਜਾਨਵਰ ਟਾਈਗਰ ਦੀ ਮਹੱਤਤਾ ਕੁਦਰਤੀ ਨਿਵਾਸ ਅਤੇ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਵਾਰੇ ਜਾਣਕਾਰੀ ਦਿੱਤੀ।
ਅਜੀਤ ਡੈਸਕ
04-08-2026