04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਆਜ਼ਾਦੀ ਦਿਵਸ ਸਮਾਗਮ ਸੰਬੰਧੀ ਪਹਿਲੀ ਰਿਹਰਸਲ ਕਰਵਾਈ

ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਉਪ-ਮੰਡਲ ਮੈਜਿਸਟ੍ਰੇਟ ਐਸ. ਡੀ.

ਅਜੀਤ ਡੈਸਕ 04-08-2026
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਉਪ-ਮੰਡਲ ਮੈਜਿਸਟ੍ਰੇਟ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲੀ ਬੱਚਿਆਂ ਦੀ ਪਹਿਲੀ ਰਿਹਰਸਲ ਅਗਰਵਾਲ ਧਰਮਸ਼ਾਲਾ ਵਿਖੇ ਹੋਈ। ਜਿਸ ’ਚ ਸ਼ਹਿਰ ਅਤੇ ਪਿੰਡਾਂ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਰਿਹਰਸਲ ਦੌਰਾਨ ਸਕੂਲੀ ਬੱਚਿਆਂ ਨੇ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਕੋਰੀਓਗਰਾਫੀ, ਦੇਸ਼ ਭਗਤੀ ਗੀਤ, ਸਕਿੱਟ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ ਬਾਹਰਲੀ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ, ਜਿੱਥੇ ਉਪ-ਮੰਡਲ ਮੈਜਿਸਟ੍ਰੇਟ ਐਸ.ਡੀ.ਐਮ. ਆਯੂਸ਼ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸਿੰਘ, ਅਵਤਾਰ ਸਿੰਘ ਸਿੱਧੂ, ਮਾਸਟਰ ਬੂਟਾ ਤਪਾ, ਗੁਰਪ੍ਰੀਤ ਸਿੰਘ ਸੁਮਲ, ਗੁਰਮੁਖ ਸਿੰਘ, ਸੇਵਾਦਾਰ ਵਿੱਕੀ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਬਲਾਕ ਸ਼ਹਿਣਾ ਦੇ ਸਰਕਾਰੀ ਸਕੂਲਾਂ ਵਿਚ ਡੀ.ਟੀ.ਐੱਫ਼. ਵਲੋਂ 12 ਅਗਸਤ ਦਾਣਾ ਮੰਡੀ ਮਹਿਲ ਕਲਾਂ ਤਿਆਰੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਗੁਰਸੀਰਤ ਕੌਰ ਦੁੱਗਲ ਨੇ ਸੂਬਾ ਪੱਧਰੀ ਜੂਡੋ ਕਰਾਟੇ ਮੁਕਾਬਲਿਆਂ ਜਿੱਤਿਆ ਸਿਲਵਰ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।