05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਐੱਲ.ਏ.ਡੀ.ਸੀ. ਪਾਲਿਸੀ ਵਾਪਸ ਲੈਣ ਦੇ ਭਰੋਸੇ ਮਗਰੋਂ ਵਕੀਲਾਂ ਨੇ ਹੜਤਾਲ ਕੀਤੀ ਸਮਾਪਤ

ਬਰਨਾਲਾ, 4 ਅਗਸਤ (ਨਰਿੰਦਰ ਅਰੋੜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵਲੋਂ ਐਲ. ਏ.

ਹੜਤਾਲ ਖ਼ਤਮ ਕਰਨ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪੰਕਜ ਬਾਂਸਲ ਅਤੇ ਹੋਰ। ਤਸਵੀਰ : ਰਿੰਪੀ ਸਟੂਡੀਓ 05-08-2026
ਬਰਨਾਲਾ, 4 ਅਗਸਤ (ਨਰਿੰਦਰ ਅਰੋੜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵਲੋਂ ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਪਾਲਿਸੀ ਦੇ ਵਿਰੋਧ ਵਿਚ ਚੱਲ ਰਹੀ ਹੜਤਾਲ ਸਮਾਪਤ ਕਰ ਦਿੱਤੀ ਗਈ। ਪਾਲਿਸੀ ਵਾਪਸ ਲੈਣ ਦੇ ਭਰੋਸੇ ਤੋਂ ਬਾਅਦ ਵਕੀਲਾਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਜੋਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਂਸਲ, ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ ਅਤੇ ਨਰੇਸ਼ ਕੁਮਾਰੀ ਬਾਵਾ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਪ੍ਰੀਤ ਮਹਿੰਦਰ ਨੇ ਦੱਸਿਆ ਕਿ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿਚ 7 ਜੁਲਾਈ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿਚ ਚੱਲ ਰਿਹਾ ਵਕੀਲਾਂ ਦਾ ਸੰਘਰਸ਼ ਸਫਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੋਇੰਟ ਐਕਸ਼ਨ ਕਮੇਟੀ ਦੇ ਵਫ਼ਦ ਦੀ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਅਤੇ ਨਾਲਸਾ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਰਾਜਾਂ ਦੇ ਬਾਰ ਕੌਂਸਲ ਮੈਂਬਰਾਂ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨੇ ਹਿੱਸਾ ਲਿਆ। ਵਫ਼ਦ ਨੇ ਮੀਟਿੰਗ ਦੌਰਾਨ ਆਪਣਾ ਪੱਖ ਰੱਖਦਿਆਂ ਕਿਹਾ ਕਿ ਐਲ.ਏ.ਡੀ.ਸੀ. ਪਾਲਿਸੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤੀ ਸੰਵਿਧਾਨ ਪੀੜਤਾਂ ਦੇ ਹੱਕਾਂ ਦੀ ਰੱਖਿਆ ਕਰਦਾ ਹੈ, ਜਦਕਿ ਇਹ ਪਾਲਿਸੀ ਅਪਰਾਧੀਆਂ ਨੂੰ ਬੇਲੋੜਾ ਲਾਭ ਪਹੁੰਚਾਉਂਦੀ ਹੈ। ਉਨ੍ਹਾਂ ਦੱਸਿਆ ਕਿ ਚੀਫ਼ ਜਸਟਿਸ ਆਫ਼ ਇੰਡੀਆ ਅਤੇ ਨਾਲਸਾ ਦੇ ਚੇਅਰਮੈਨ ਨੇ ਵਕੀਲ ਭਾਈਚਾਰੇ ਦੀਆਂ ਦਲੀਲਾਂ ਸੁਣਨ ਉਪਰੰਤ ਸਤੰਬਰ ਮਹੀਨੇ ਵਿਚ ਐਲ.ਏ.ਡੀ.ਸੀ. ਪਾਲਿਸੀ ਨੂੰ ਵਾਪਸ ਲੈਣ ਦਾ ਭਰੋਸਾ ਦਿੱਤਾ। ਇਸ ਮੌਕੇ ਆਗੂਆਂ ਨੇ ਸੰਘਰਸ਼ ਦੌਰਾਨ ਸਾਥ ਦੇਣ ਵਾਲੇ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬਲਵੰਤ ਸਿੰਘ ਮਾਨ, ਧਰਮਿੰਦਰ ਸਿੰਘ ਧਾਲੀਵਾਲ, ਰਘਵਿੰਦਰ ਸਿੰਘ ਸਿੱਧੂ, ਪ੍ਰੀਤ ਮਹਿੰਦਰ ਸਿੰਘ, ਜਸਵਿੰਦਰ ਸਿੰਘ ਢੀਂਡਸਾ, ਸਰਬਜੀਤ ਸਿੰਘ ਨੰਗਲ, ਅਮਰੀਕ ਸਿੰਘ ਗਰੇਵਾਲ, ਧਰਮਪਾਲ ਸਿੰਘ, ਚੰਦਰ ਬਾਂਸਲ ਧਨੌਲਾ, ਬੱਗਾ ਸਿੰਘ ਕਾਹਨੇਕੇ, ਗੁਰਪ੍ਰੀਤ ਸਿੰਘ ਕਾਲੀਆ, ਪ੍ਰਦੀਪ ਕੌਂਸਲ, ਇਕਬਾਲ ਸਿੰਘ ਗਿੱਲ, ਬਿਕਰਮਜੀਤ ਸਿੰਘ ਧਨੌਲਾ, ਮਨਦੀਪ ਸਿੰਘ ਸਹਿਜੜਾ, ਪਰਮਿੰਦਰ ਸਿੰਘ ਗਿੱਲ, ਅਮਰਇੰਦਰ ਸਿੰਘ, ਸਿਮਰਨਜੀਤ ਕੌਰ ਪੁਰਬਾ, ਸਰਬਜੀਤ ਕੌਰ, ਕਮਲਜੀਤ ਕੌਰ ਸੋਹਲ, ਅਨੂ ਵਰਮਾ, ਸਵਰਨਜੀਤ ਕੌਰ, ਮਨਜੀਤ ਕੌਰ, ਦਿਵਿਆ ਗੁਲਾਟੀ ਸਮੇਤ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ।
ਪਿਛਲੀ ਖ਼ਬਰ ਕੇਦਾਰਨਾਥ ਭਗਵਾਨ ਸ਼ਿਵ ਦਾ ਇਹ ਮੰਦਰ ਬਾਰ੍ਹਾਂ ਜਯੋਤਿਰਲਿੰਗਾਂ ਵਿਚੋਂ ਇੱਕ ਹੈ-ਕਾਂਵੜੀਏ ਅਗਲੀ ਖ਼ਬਰ ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਮਹਿਲ ਕਲਾਂ ’ਚ ਵਿਸ਼ੇਸ਼ ਚੈਕਿੰਗ, ਦੋ ਬੱਚੇ ਰੈਸਕਿਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।