05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਸੜਕ ਸੁਰੱਖਿਆ, ਨਸ਼ਾ ਮੁਕਤੀ ਅਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਧਨੌਲਾ, 4 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸੜਕ ਸੁਰੱਖਿਆ, ਨਸ਼ਾ ਮੁਕਤੀ ਅਤੇ ਸਾਈਬਰ ਸੁਰੱਖਿਆ ਵਿਸ਼ਿਆਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਇਨ੍ਹਾਂ ਵਿਸ਼ਿਆਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 05-08-2026
ਧਨੌਲਾ, 4 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸੜਕ ਸੁਰੱਖਿਆ, ਨਸ਼ਾ ਮੁਕਤੀ ਅਤੇ ਸਾਈਬਰ ਸੁਰੱਖਿਆ ਵਿਸ਼ਿਆਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਇਨ੍ਹਾਂ ਵਿਸ਼ਿਆਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੈਡਮ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਸੜਕ ’ਤੇ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਸਾਈਬਰ ਸੁਰੱਖਿਆ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ, ਮਜ਼ਬੂਤ ਪਾਸਵਰਡ ਬਣਾਉਣ, ਆਨਲਾਈਨ ਧੋਖਾਧੜੀ ਤੋਂ ਬਚਣ, ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਸ਼ੱਕੀ ਲਿੰਕਾਂ ’ਤੇ ਕਲਿੱਕ ਨਾ ਕਰਨ ਸਬੰਧੀ ਅਹਿਮ ਸੁਝਾਅ ਦਿੱਤੇ ਗਏ। ਇਸ ਮੌਕੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੱਕ ਵੀ ਪਹੁੰਚਾਉਣ ਤਾਂ ਜੋ ਸੁਰੱਖਿਅਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ , ਨਸ਼ਿਆਂ ਤੋਂ ਦੂਰ ਰਹਿਣ ਅਤੇ ਡਿਜੀਟਲ ਦੁਨੀਆ ਵਿਚ ਸਾਵਧਾਨੀ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਦਾ ਸੰਕਲਪ ਲਿਆ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਇੰਚਾਰਜ ਅਜਿੰਦਰਪਾਲ ਟਿਵਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਪੰਚਾਇਤੀ ਮੰਦਰ ਵਿਖੇ 14 ਅਗਸਤ ਤੋਂ ਸ਼ੁਰੂ ਹੋਵੇਗੀ ਸੁੰਦਰ ਕਾਂਡ ਕਥਾ ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਵਲੋਂ 7 ਨੂੰ ਚੰਡੀਗੜ੍ਹ ਧਰਨੇ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ - ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।