05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਪਿੰਡ ਸੇਖਾ ਵਿਖੇ ਲੋਕ ਸੇਵਾ ਕੈਂਪ ਲਗਾਇਆ

ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਲੋਕ ਸੇਵਾ ਕੈਂਪ ਲਗਾਇਆ ਗਿਆ। ਜਿਸ ਦਾ ਸੈਂਕੜੇ ਪਿੰਡ ਵਾਸੀਆਂ ਨੇ ਲਾਭ ਲਿਆ।

ਅਜੀਤ ਡੈਸਕ 05-08-2026
ਬਰਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਲੋਕ ਸੇਵਾ ਕੈਂਪ ਲਗਾਇਆ ਗਿਆ। ਜਿਸ ਦਾ ਸੈਂਕੜੇ ਪਿੰਡ ਵਾਸੀਆਂ ਨੇ ਲਾਭ ਲਿਆ। ਕੈਂਪ ਵਿਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੈਂਪ ਦਾ ਦੌਰਾ ਕਰ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਕਰਮਗੜ੍ਹ, ਕਾਲੇਕੇ, ਢਿੱਲਵਾਂ, ਕੱਟੂ, ਜ਼ਿਲ੍ਹਾ ਜੇਲ੍ਹ, ਅਮਲਾ ਸਿੰਘ ਵਾਲਾ, ਠੀਕਰੀਵਾਲ ਅਤੇ ਸੇਖਾ ਵਿਚ ਕੈਂਪ ਲਾਏ ਗਏ ਹਨ। ਇਨ੍ਹਾਂ ਕੈਂਪਾਂ ਵਿਚ 800 ਦੇ ਕਰੀਬ ਮਰੀਜ਼ਾਂ ਦਾ ਅੱਖਾਂ ਦਾ ਚੈੱਕਅਪ, 550 ਦੇ ਕਰੀਬ ਵਿਅਕਤੀਆਂ ਨੂੰ ਮੁਫ਼ਤ ਐਨਕਾਂ, 500 ਦੇ ਕਰੀਬ ਮਰੀਜ਼ਾਂ ਦਾ ਜਨਰਲ ਚੈੱਕਅਪ, 50 ਹਜ਼ਾਰ ਤੋਂ ਵੱਧ ਦੀਆਂ ਮੁਫ਼ਤ ਦਵਾਈਆਂ ਤੋਂ ਇਲਾਵਾ ਜਨਮ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲੇਬਰ ਕਾਰਡ, ਰਾਸ਼ਨ ਕਾਰਡ, ਆਧਾਰ ਕਾਰਡ, ਮੁੱਖ ਮੰਤਰੀ ਸਿਹਤ ਯੋਜਨਾ ਆਦਿ ਲਈ ਅਪਲਾਈ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣਾ ਅਤੇ ਸਰਕਾਰੀ ਸਕੀਮਾਂ ਤੇ ਸੇਵਾਵਾਂ ਲਈ ਅਪਲਾਈ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ 11 ਦੇ ਕਰੀਬ ਮੋਤੀਆਬਿੰਦ ਦੇ ਸਨ ਜਿਨ੍ਹਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਚ ਆਪਰੇਸ਼ਨ ਕੀਤਾ ਜਾਵੇਗਾ। ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਪਿੰਡ ਕਲਾਲ ਮਾਜਰਾ ਵਿਚ 7 ਅਗਸਤ ਨੂੰ, ਪਿੰਡ ਰਾਜਗੜ੍ਹ ਵਿਚ 21 ਅਗਸਤ ਨੂੰ, ਪਿੰਡ ਸਹਿਜੜਾ ਵਿਚ 25 ਅਗਸਤ ਨੂੰ ਲੋਕ ਸੇਵਾ ਕੈਂਪ ਲਾਇਆ ਜਾਵੇਗਾ।
ਪਿਛਲੀ ਖ਼ਬਰ ਪਟਵਾਰੀ ਨੇ ਪਿੰਡ ਦੀ ਪੰਚਾਇਤ ਅਤੇ ਦਾਨੀਆਂ ਦੇ ਸਹਿਯੋਗ ਨਾਲ ਕੀਤੀ ਕਮਾਲ, ਪਟਵਾਰ ਭਵਨ ਦੀ ਨੁਹਾਰ ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ‘ਰੰਗਲਾ ਪੰਜਾਬ’ ਸਕੀਮ ਤਹਿਤ ਪਿੰਡ ਚੀਮਾ ਨੂੰ 8 ਲੱਖ ਦੀ ਦਿੱਤੀ ਗ੍ਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।