05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ

ਲੌਂਗੋਵਾਲ, 4 ਅਗਸਤ (ਵਿਨੋਦ, ਖੰਨਾ) - ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ ਅਤੇ ਮਾਲੇਰਕੋਟਲਾ ਦੀ ਜਨਰਲ ਹਾਊਸ ਮੀਟਿੰਗ 8 ਅਗਸਤ (ਸ਼ਨੀਵਾਰ) ਨੂੰ ਦੁਪਹਿਰ 3:00 ਵਜੇ ਚੈਫ਼ ਹੋਟਲ ਸੰਗਰੂਰ ਵਿਖੇ ਹੋਵੇਗੀ। ਰਾਈਸ ਐਸੋਸੀਏਸ਼ਨ ਸੁਨਾਮ ਦੇ ਚੇਅਰਮੈਨ ਗੁਰਜੰਟ ਸਿੰਘ ਪੂਨੀਆ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਅਤੇ ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ-ਮਾਲੇਰਕੋਟਲਾ ਦੇ ਪ੍ਰਧਾਨ ਹਰਦੀਪ ਸਿੰਘ ਬੁੱਟਰ ਸ਼ਿਰਕਤ ਕਰਨਗੇ।

ਅਜੀਤ ਡੈਸਕ 05-08-2026
ਲੌਂਗੋਵਾਲ, 4 ਅਗਸਤ (ਵਿਨੋਦ, ਖੰਨਾ) - ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ ਅਤੇ ਮਾਲੇਰਕੋਟਲਾ ਦੀ ਜਨਰਲ ਹਾਊਸ ਮੀਟਿੰਗ 8 ਅਗਸਤ (ਸ਼ਨੀਵਾਰ) ਨੂੰ ਦੁਪਹਿਰ 3:00 ਵਜੇ ਚੈਫ਼ ਹੋਟਲ ਸੰਗਰੂਰ ਵਿਖੇ ਹੋਵੇਗੀ। ਰਾਈਸ ਐਸੋਸੀਏਸ਼ਨ ਸੁਨਾਮ ਦੇ ਚੇਅਰਮੈਨ ਗੁਰਜੰਟ ਸਿੰਘ ਪੂਨੀਆ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਅਤੇ ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ-ਮਾਲੇਰਕੋਟਲਾ ਦੇ ਪ੍ਰਧਾਨ ਹਰਦੀਪ ਸਿੰਘ ਬੁੱਟਰ ਸ਼ਿਰਕਤ ਕਰਨਗੇ। ਮੀਟਿੰਗ ਦੌਰਾਨ ਰਾਈਸ ਉਦਯੋਗ ਨਾਲ ਜੁੜੇ ਅਹਿਮ ਮਸਲਿਆਂ, ਝੋਨੇ ਦੀ ਆਉਣ ਵਾਲੀ ਸੀਜ਼ਨ ਦੀਆਂ ਤਿਆਰੀਆਂ ਅਤੇ ਮਿਲਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਸੰਦੀਪ ਕੁਮਾਰ, ਉਪ ਪ੍ਰਧਾਨ ਵਿਕਾਸ ਕੁਮਾਰ, ਸੀਨੀਅਰ ਉਪ ਪ੍ਰਧਾਨ ਗਾਂਧੀ ਕੁਮਾਰ ਅਤੇ ਕੈਸ਼ੀਅਰ ਕਾਲਾ ਚੀਮਾ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਇਹ ਮੀਟਿੰਗ ਰਾਈਸ ਉਦਯੋਗ ਨਾਲ ਸਬੰਧਤ ਭਵਿੱਖੀ ਰਣਨੀਤੀ ਤਿਆਰ ਕਰਨ ਲਈ ਮਹੱਤਵਪੂਰਨ ਸਾਬਤ ਹੋਵੇਗੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ, ਟਰੱਕ ਡਰਾਈਵਰ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।