05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਿਹਤ ਵਿਭਾਗ ਵਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ 7 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

ਬਰਨਾਲਾ, 4 ਅਗਸਤ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਸਾਰੇ ਸਿਹਤ ਕੇਂਦਰਾਂ ’ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਅਤੇ ਡਾ: ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ ਨੇ ਦੱਸਿਆ ਕਿ ਮਾਂ ਦਾ ਦੁੱਧ ਨਵ ਜਨਮੇ ਬੱਚੇ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਸੰਪੂਰਨ ਖ਼ੁਰਾਕ ਹੈ ਅਤੇ ਕਿਹਾ ਕਿ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਦੀ ਸਿਹਤ ਲਈ ਜ਼ਰੂਰੀ ਖ਼ੁਰਾਕ ਹੈ।

ਅਜੀਤ ਡੈਸਕ 05-08-2026
ਬਰਨਾਲਾ, 4 ਅਗਸਤ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਸਾਰੇ ਸਿਹਤ ਕੇਂਦਰਾਂ ’ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਅਤੇ ਡਾ: ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ ਨੇ ਦੱਸਿਆ ਕਿ ਮਾਂ ਦਾ ਦੁੱਧ ਨਵ ਜਨਮੇ ਬੱਚੇ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਸੰਪੂਰਨ ਖ਼ੁਰਾਕ ਹੈ ਅਤੇ ਕਿਹਾ ਕਿ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਦੀ ਸਿਹਤ ਲਈ ਜ਼ਰੂਰੀ ਖ਼ੁਰਾਕ ਹੈ। ਮਾਂ ਦਾ ਦੁੱਧ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਬੱਚੇ ਨੂੰ ਬਿਮਾਰੀਆਂ ਨਾਲ ਲੜਨ ਲਈ ਸ਼ਕਤੀ ਪ੍ਰਦਾਨ ਕਰਦਾ ਹੈ। ਬੱਚੇ ਨੂੰ ਦੁੱਧ ਪਿਲਾਉਣ ਨਾਲ ਮਾਂ ਨੂੰ ਛਾਤੀ ਦਾ ਕੈਂਸਰ, ਮੋਟਾਪਾ ਅਤੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਪਹਿਲੇ 6 ਮਹੀਨੇ ਸਿਰਫ਼ ਮਾਂ ਦਾ ਦੁੱਧ ਅਤੇ 6 ਮਹੀਨੇ ਤੋਂ 2 ਸਾਲ ਤੱਕ ਮਾਂ ਦੇ ਦੁੱਧ ਦੇ ਨਾਲ-ਨਾਲ ਓਪਰੀ ਖ਼ੁਰਾਕ ਸ਼ੁਰੂ ਕਰਨੀ ਚਾਹੀਦੀ ਹੈ ਜੋ ਕਿ ਬੱਚੇ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਪਾਣੀ ਪਿਲਾਉਣ ਦੀ ਜ਼ਰੂਰਤ ਨਹੀਂ ਹੁੰਦੀ, ਮਾਂ ਦਾ ਦੁੱਧ ਹੀ ਬੱਚੇ ਦੀ ਪਾਣੀ ਦੀ ਜ਼ਰੂਰਤ ਪੂਰੀ ਕਰਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਮਾਂ ਅਤੇ ਬੱਚੇ ਦਾ ਆਪਸੀ ਪਿਆਰ ਵੱਧਦਾ ਹੈ। ਜਨਮ ਸਮੇਂ ਬੱਚੇ ਨੂੰ ਗੁੜ੍ਹਤੀ ਨਹੀਂ ਦੇਣੀ ਚਾਹੀਦੀ, ਇਸ ਨਾਲ ਬੱਚੇ ਨੂੰ ਪੇਟ ਦੀ ਇਨਫੈਕਸ਼ਨ ਦਾ ਖ਼ਤਰਾ ਬਣ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਸੂਚਨਾ ਅਫ਼ਸਰ ਬਲਰਾਜ ਸਿੰਘ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਸਤਨਾਮ ਕੌਰ, ਜਸਵੀਰ ਕੌਰ, ਸੁਖਪਾਲ ਕੌਰ ਅਤੇ ਗੁਰਦੀਪ ਸਿੰਘ ਗਿੱਲ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ-ਅਰੁਣ ਪ੍ਰਤਾਪ ਸਿੰਘ ਢਿੱਲੋਂ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ, ਟਰੱਕ ਡਰਾਈਵਰ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।