ਸਰਪੰਚ ਦੀ ਮੁਅੱਤਲੀ ਤੋਂ ਬਾਅਦ ਅਧਿਕਾਰਤ ਪੰਚ ਨਾ ਚੁਣੇ ਜਾਣ ’ਤੇ ਬੀ.ਡੀ.ਪੀ.ਓ. ਦਫ਼ਤਰ ਦਾ ਦੂਸਰੇ ਦਿਨ ਫਿਰ ਕੀਤਾ ਘਿਰਾਓ
ਮਹਿਲ ਕਲਾਂ, 4 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਦੀ ਮਹਿਲਾ ਸਰਪੰਚ ਦੀ ਮੁਅੱਤਲੀ ਤੋਂ ਬਾਅਦ ਪਿੰਡ ਦੇ ਅਗਾਉਂ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਦੇ ਚੁਣੇ ਹੋਏ ਪੰਚਾਂ ਵਿਚੋਂ ਅਧਿਕਾਰਤ ਪੰਚ ਚੁਣਨ ਵਿਚ ਕੀਤੀ ਜਾ ਰਹੀ ਦੇਰੀ ਦੇ ਰੋਸ ਵਜੋਂ ਗਰਾਮ ਪੰਚਾਇਤ ਧਨੇਰ ਦੇ ਪੰਚਾਂ ਵਲੋਂ ਸਮਾਜਿਕ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਬੀ. ਡੀ.
ਰ
ਰੋਸ ਪ੍ਰਦਰਸ਼ਨ ਦੇ ਦੂਸਰੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦਾ ਘਿਰਾਓ ਕਰਦੇ ਹੋਏ ਪੰਚ। ਤਸਵੀਰ : ਤਰਸੇਮ ਸਿੰਘ ਗਹਿਲ
05-08-2026
ਮਹਿਲ ਕਲਾਂ, 4 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਦੀ ਮਹਿਲਾ ਸਰਪੰਚ ਦੀ ਮੁਅੱਤਲੀ ਤੋਂ ਬਾਅਦ ਪਿੰਡ ਦੇ ਅਗਾਉਂ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਦੇ ਚੁਣੇ ਹੋਏ ਪੰਚਾਂ ਵਿਚੋਂ ਅਧਿਕਾਰਤ ਪੰਚ ਚੁਣਨ ਵਿਚ ਕੀਤੀ ਜਾ ਰਹੀ ਦੇਰੀ ਦੇ ਰੋਸ ਵਜੋਂ ਗਰਾਮ ਪੰਚਾਇਤ ਧਨੇਰ ਦੇ ਪੰਚਾਂ ਵਲੋਂ ਸਮਾਜਿਕ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ ਦਾ ਦੂਸਰੇ ਦਿਨ ਵੀ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਹਲਕੇ ਦੇ ਰਾਜਨੀਤਕ ਆਗੂ ਆਪਣੇ ਮੁਫ਼ਾਦ ਲਈ ਚੁਣੇ ਹੋਏ ਪੰਚਾਂ ਸਰਪੰਚਾਂ ਨੂੰ ਆਪਣੇ ਮੁਤਾਬਿਕ ਚਲਾਉਣਾ ਚਾਹੁੰਦੇ ਹਨ। ਇਨ੍ਹਾਂ ਆਗੂਆਂ ਦੀ ਪੰਚਾਇਤਾਂ ਵਿਚ ਬਿਨ੍ਹਾਂ ਵਜ੍ਹਾ ਸਿਆਸੀ ਦਖ਼ਲ ਅੰਦਾਜ਼ੀ ਲੋਕਤੰਤਰ ਦੀ ਹੱਤਿਆ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਦਾ ਐਲਾਨ ਹੈ ਕਿ ਜਿੰਨਾ ਸਮਾਂ ਸਰਪੰਚ ਦੀ ਬਹਾਲੀ ਜਾਂ ਚੁਣੇ ਹੋਏ ਪੰਚਾਂ ਵਿਚੋਂ ਅਧਿਕਾਰਤ ਪੰਚ ਦੀ ਚੋਣ ਨਹੀਂ ਕੀਤੀ ਜਾਂਦੀ, ਓਨਾ ਸਮਾਂ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ ਅਤੇ ਦਿਨੋਂ ਦਿਨ ਇਹ ਸੰਘਰਸ਼ ਵਧਦਾ ਜਾਵੇਗਾ। ਇਸ ਸਮੇਂ ਮੁਅੱਤਲ ਸਰਪੰਚ ਅਮਨਪ੍ਰੀਤ ਕੌਰ ਦੇ ਪਤੀ ਜਸਪਾਲ ਸਿੰਘ ਬੱਲਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਧਨੇਰ ਕੰਮਾਂ ਵਿਚ ਬਿਨਾਂ ਵਜ੍ਹਾ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਆਪਣੇ ਚਹੇਤੇ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸ਼ਰ੍ਹੇਆਮ ਪੰਚਾਇਤ ਫੰਡਾ ਦੀ ਦੁਰਵਰਤੋਂ ਕਰ ਕੇ ਪਿੰਡ ਦਾ ਕੰਮ ਚਲਾਇਆ ਜਾ ਰਿਹਾ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਸ਼ਰ੍ਹੇਆਮ ਤੌਹੀਨ ਕੀਤੀ ਜਾ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸਤਨਾਮ ਸਿੰਘ ਧਨੇਰ ਨੇ ਕਿਹਾ ਕਿ ਸਰਪੰਚ ਅਮਨਪ੍ਰੀਤ ਕੌਰ ਨੂੰ ਬਹਾਲ ਕੀਤਾ ਜਾਵੇ ਨਹੀਂ ਪਿੰਡ ਦੇ ਅਗਾਉਂ ਵਿਕਾਸ ਲਈ ਅਧਿਕਾਰਤ ਪੰਚ ਦੀ ਚੋਣ ਕੀਤੀ ਜਾਵੇ। ਇਸ ਮੌਕੇ ਜਸਪਾਲ ਸਿੰਘ, ਪੰਚ ਜਗਰੂਪ ਸਿੰਘ, ਪੰਚ ਜਸਵਿੰਦਰ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਕੌਰ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ , ਹਰਦੇਵ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਗੁਰਦੇਵ ਕੌਰ, ਸੁਖਦੇਵ ਸਿੰਘ, ਤਰਲੋਚਨ ਸਿੰਘ, ਹਰਜੀਤ ਸਿੰਘ ਖ਼ਿਆਲੀ, ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।