06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੰਗਾਂ ਨੂੰ ਲੈ ਕੇ ਕਲੈਰੀਕਲ ਕਾਮਿਆਂ ਕੀਤੀ ਕਲਮ ਛੋੜ ਹੜਤਾਲ

ਤਪਾ ਮੰਡੀ, 5 ਅਗਸਤ (ਪ੍ਰਵੀਨ ਗਰਗ)-ਪੰਜਾਬ ਸਟੇਟ ਮਜਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਕਲੈਰੀਕਲ ਕਾਮਿਆਂ ਨੇ ਕਲਮ ਛੋੜ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਲੈਰੀਕਲ ਕਾਮਿਆਂ ਹਰਵਿੰਦਰ ਸਿੰਘ ਸੁਪਰਡੈਂਟ, ਭਗਵਾਨ ਦਾਸ, ਕਮਲਜੀਤ ਕੌਰ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਨਨਪਾਲ, ਸਿਮਰਤ ਸਿੰਘ, ਅਸ਼ਵਨੀ ਕੁਮਾਰ, ਗਗਨਦੀਪ ਸਿੰਘ, ਸੁਖਜਿੰਦਰ ਸਿੰਘ, ਦਲਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, ਡੀ.

ਮਦਰ ਟੀਚਰ ਸਕੂਲ ਵਿਖੇ ਦੋਸਤੀ ਦਿਵਸ ਮਨਾਇਆ ਹੱਕੀ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਕਲੈਰੀਕਲ ਕਾਮੇ। ਤਸਵੀਰ : ਪ੍ਰਵੀਨ ਗਰਗ 06-08-2026
ਤਪਾ ਮੰਡੀ, 5 ਅਗਸਤ (ਪ੍ਰਵੀਨ ਗਰਗ)-ਪੰਜਾਬ ਸਟੇਟ ਮਜਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਕਲੈਰੀਕਲ ਕਾਮਿਆਂ ਨੇ ਕਲਮ ਛੋੜ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਲੈਰੀਕਲ ਕਾਮਿਆਂ ਹਰਵਿੰਦਰ ਸਿੰਘ ਸੁਪਰਡੈਂਟ, ਭਗਵਾਨ ਦਾਸ, ਕਮਲਜੀਤ ਕੌਰ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਨਨਪਾਲ, ਸਿਮਰਤ ਸਿੰਘ, ਅਸ਼ਵਨੀ ਕੁਮਾਰ, ਗਗਨਦੀਪ ਸਿੰਘ, ਸੁਖਜਿੰਦਰ ਸਿੰਘ, ਦਲਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, ਡੀ.ਏ. 18 ਫ਼ੀਸਦੀ ਰਿਲੀਜ਼ ਕਰਨ ਦੀ ਬਜਾਏ ਸੱਤਾਧਿਰ ਮਾਨਯੋਗ ਉੱਚ ਅਦਾਲਤ ਵਿਖੇ ਸਿੱਧੇ ਤੌਰ ’ਤੇ ਵਕੀਲ ਸਾਹਿਬਾਨਾਂ ਦੀ ਵੱਡੀ ਫ਼ੌਜ ਖੜੀ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੁੱਧ ਲੜ ਰਹੀ ਹੈ, ਹੋਰਨਾਂ ਬਹੁਤ ਸਾਰੀਆਂ ਜਥੇਬੰਦੀਆਂ, ਮੁਲਾਜ਼ਮਾਂ ਦੀਆਂ ਮੰਗਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਉਲਟਾ ਹੱਕ ਮੰਗਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਹਿਲਾ ਮੁਲਾਜ਼ਮਾਂ ਨੂੰ ਕੁੱਟਿਆ ਜਾ ਰਿਹਾ ਹੈ, ਜਲ ਤੋਪਾਂ ਨਾਲ ਗੰਦੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਾਂਦੀਆਂ ਹਨ, ਜ਼ਹਿਰੀਲੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਭਾਰੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 200 ਰੁਪਏ ਜਜ਼ੀਆ ਟੈਕਸ ਵਾਪਸ ਲੈਣ, ਏ.ਸੀ.ਪੀ. ਸਕੀਮ ਚਾਲੂ ਕਰ ਕੇ 4/9/14 ਸਾਲ ਦੀ ਸਰਵਿਸ ਮੁਕੰਮਲ ਕਰਨ ’ਤੇ ਸਪੈਸ਼ਲ ਇੰਕਰੀਮੈਂਟ ਦੇ ਨਾਲ ਉੱਚ ਤਨਖ਼ਾਹ ਸਕੇਲ ਦਿੱਤਾ ਜਾਵੇ, ਖੋਹੇ ਭੱਤੇ ਬਹਾਲ ਕੀਤੇ ਜਾਣ, ਮਿਤੀ 17-7-2020 ਅਤੇ ਮਿਤੀ 15-1-2015 ਦਾ ਪੱਤਰ ਰੱਦ ਕਰਨਾ, 2.59 ਦੇ ਗੁਣਾਂਕ ਨਾਲ ਪੈਨਸ਼ਨਰ ਲਾਭ ਦੇਣ ਆਦਿ ਮੁੱਖ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਵਜੋਂ ਮਿਤੀ 5 ਤੇ 6 ਅਗਸਤ ਦੀ ਕਲਮ ਛੋੜ ਹੜਤਾਲ ਕੀਤੀ ਹੈ ਜਦ ਕਿ 7 ਅਗਸਤ ਨੂੰ ਉਹ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਆਪਣਾ ਧਰਨਾ ਪ੍ਰਦਰਸ਼ਨ ਕਰਨਗੇ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਉਤਸਵ ਸੰਬੰਧੀ ਕੀਤੀ ਅਰਦਾਸ ਅਗਲੀ ਖ਼ਬਰ ਕਿਸਾਨ ਸੰਘਰਸ਼ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੇ ਬਰਸੀ ਸਮਾਗਮ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਬੁੱਕਣ ਸਿੰਘ ਸੱਦੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।