06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਕੀਤਾ ਜਾਗਰੂਕ

ਤਪਾ ਮੰਡੀ, 5 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਜੇ ਕੁਮਾਰ ਦੀ ਅਗਵਾਈ ਅਧੀਨ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਗਰਭਵਤੀ ਔਰਤਾਂ ਅਤੇ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦੁੱਧ ਚੁੰਘਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਅਫਸਰ (ਸਪੈਸ਼ਲਿਸਟ) ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ ਤੇ ਇਹ ਨਵਜੰਮੇ ਬੱਚਿਆਂ ਲਈ ਸੰਪੂਰਨ ਆਹਾਰ ਹੁੰਦਾ ਹੈ ਕਿਉਂਕਿ ਇਸ ਵਿਚ ਐਂਟੀਬਾਡੀਜ਼ ਹੁੰਦੇ ਹਨ ਜੋ ਕਈ ਪ੍ਰਚਲਿਤ ਬਾਲ ਰੋਗਾਂ ਨੂੰ ਰੋਕਣ ਵਿਚ ਸਹਾਇਤਾ ਕਰਦੇ ਹਨ।

ਅਜੀਤ ਡੈਸਕ 06-08-2026
ਤਪਾ ਮੰਡੀ, 5 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਜੇ ਕੁਮਾਰ ਦੀ ਅਗਵਾਈ ਅਧੀਨ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਗਰਭਵਤੀ ਔਰਤਾਂ ਅਤੇ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦੁੱਧ ਚੁੰਘਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਅਫਸਰ (ਸਪੈਸ਼ਲਿਸਟ) ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ ਤੇ ਇਹ ਨਵਜੰਮੇ ਬੱਚਿਆਂ ਲਈ ਸੰਪੂਰਨ ਆਹਾਰ ਹੁੰਦਾ ਹੈ ਕਿਉਂਕਿ ਇਸ ਵਿਚ ਐਂਟੀਬਾਡੀਜ਼ ਹੁੰਦੇ ਹਨ ਜੋ ਕਈ ਪ੍ਰਚਲਿਤ ਬਾਲ ਰੋਗਾਂ ਨੂੰ ਰੋਕਣ ਵਿਚ ਸਹਾਇਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦਾ ਇਸ ਸਾਲ ਦਾ ਥੀਮ ‘ਜ਼ਿੰਦਗੀ ਦੀ ਸਥਿਰ ਸ਼ੁਰੂਆਤ ਲਈ ਮਾਂ ਦਾ ਦੁੱਧ ਜੋ ਕਿ ਸਫਲ ਹੈ, ਤੇ ਇਸ ਨੂੰ ਮਜ਼ਬੂਤ ਕਰਨਾ’ ਹੈ। ਇਹ ਥੀਮ ਇਸ ਗੱਲ ’ਤੇ ਜ਼ੋਰ ਦਿੰਦਾ ਹੈ ਕਿ ਸਫਲ ਦੁੱਧ ਚੁੰਘਾਉਣਾ ਸਿਰਫ਼ ਮਾਵਾਂ ਦੀ ਨਿੱਜੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਲਈ ਸਬੂਤਾਂ ’ਤੇ ਆਧਾਰਿਤ ਸਹਾਇਤਾ ਪ੍ਰਣਾਲੀਆਂ ਨੂੰ ਵਧਾਉਣ ਦੀ ਲੋੜ ਹੈ। ਇਹ ਨਵਜੰਮੇ ਬੱਚਿਆਂ ਦੇ ਪੋਸ਼ਣ ਨੂੰ ਸਿੱਧੇ ਤੌਰ ’ਤੇ ਗਲੋਬਲ ਸਥਿਰਤਾ, ਭੋਜਨ ਸੁਰੱਖਿਆ ਅਤੇ ਲੰਬੇ ਸਮੇਂ ਦੀ ਆਰਥਿਕ ਸਮਾਨਤਾ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਛੇ ਮਹੀਨਿਆਂ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ-ਨਾਲ ਦਾਲਾਂ ਜਾਂ ਚੌਲਾਂ ਦਾ ਪਾਣੀ, ਮੈਸ਼ ਕੀਤੇ ਹੋਏ ਫਲ ਆਦਿ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਪਿਉਣਾ, ਮਾਂ ਅਤੇ ਬੱਚਾ ਦੋਵਾਂ ਲਈ ਹੀ ਫ਼ਾਇਦੇਮੰਦ ਹੁੰਦਾ ਹੈ। ਮਾਂ ਦੇ ਦੁੱਧ ਵਿਚ ਮੌਜੂਦ ਪਹਿਲਾਂ ਪੀਲਾ ਗਾੜ੍ਹਾ ਦੁੱਧ ਨਵ ਜਨਮੇ ਬੱਚਿਆਂ ਦੇ ਸਿਹਤਮੰਦ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ। ਇਹ ਬੱਚਿਆਂ ਦੀ ਅਚਾਨਕ ਮੌਤ ਦੀ ਬਿਮਾਰੀ (ਐਸ.ਆਈ.ਡੀ.ਐਸ.), ਦਸਤ, ਕਬਜ਼ ਆਦਿ ਬਿਮਾਰੀਆਂ ਤੋਂ ਵੀ ਬੱਚੇ ਦਾ ਬਚਾਅ ਕਰਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਛਾਤੀ ਅਤੇ ਓਵਰੀਜ਼ ਦੇ ਕੈਂਸਰ, ਸ਼ੂਗਰ ਰੋਗ, ਮੋਟਾਪਾ ਆਦਿ ਦਾ ਖ਼ਤਰਾ ਵੀ ਘੱਟ ਜਾਂਦਾ ਹੈ।ਇਸ ਮੌਕੇ ਡਾ: ਨਿਸ਼ਾਂਤ ਸੋਹਲ, ਡਾ: ਸ੍ਰੇਆ ਜੈਨ, ਐਸ.ਆਈ. ਰਣਜੀਵ ਕੁਮਾਰ, ਮ.ਪ.ਹ.ਵ. ਗਗਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦੋਸਤੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਉਤਸਵ ਸੰਬੰਧੀ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।