07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦੂਜੇ ਦਿਨ ਵੀ ਜਾਰੀ ਰਹੀ ਮਨਿਸਟਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ

ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਅੱਜ ਦੂਸਰੇ ਦਿਨ ਵੀ ਜ਼ਿਲ੍ਹੇ ਦੇ ਸਾਰੇ ਦਫ਼ਤਰਾਂ ਵਿਚ ਕੰਮ ਮੁਕੰਮਲ ਤੌਰ ’ਤੇ ਠੱਪ ਰਿਹਾ। ਕਲਮਛੋੜ/ਕੰਪਿਊਟਰ ਬੰਦ ਹੜਤਾਲ ਦੇ ਚਲਦਿਆਂ ਸਰਕਾਰ ਨੂੰ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਦਫ਼ਤਰੀ ਬਾਬੂਆਂ ਵਲੋਂ ਰੋਕ ਦਿੱਤੀਆਂ ਗਈਆਂ ਹਨ।

ਗੁਰਦੁਆਰਾ ਸੋਹੀਆਣਾ ਸਾਹਿਬ ਪਾਤਿਸ਼ਾਹੀ ਨੌਵੀਂ ਧੌਲਾ ਵਿਖੇ ਬਾਬਾ ਬਲਜੀਤ ਸਿੰਘ ਮੰਡੀ ਕਲਾਂ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਮੈਨੇਜਰ ਗੁਲਜ਼ਾਰ ਸਿੰਘ ਤੇ ਨਾਲ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ 07-08-2026
ਬਰਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਅੱਜ ਦੂਸਰੇ ਦਿਨ ਵੀ ਜ਼ਿਲ੍ਹੇ ਦੇ ਸਾਰੇ ਦਫ਼ਤਰਾਂ ਵਿਚ ਕੰਮ ਮੁਕੰਮਲ ਤੌਰ ’ਤੇ ਠੱਪ ਰਿਹਾ। ਕਲਮਛੋੜ/ਕੰਪਿਊਟਰ ਬੰਦ ਹੜਤਾਲ ਦੇ ਚਲਦਿਆਂ ਸਰਕਾਰ ਨੂੰ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਦਫ਼ਤਰੀ ਬਾਬੂਆਂ ਵਲੋਂ ਰੋਕ ਦਿੱਤੀਆਂ ਗਈਆਂ ਹਨ। ਯੂਨੀਅਨ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਦੀ ਅਗਵਾਈ ਵਿਚ ਸਾਰੇ ਦਫ਼ਤਰਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ ਤੇ ਕਲੈਰੀਕਲ ਕੇਡਰ ਨੂੰ ਲਾਮਬੰਦ ਕੀਤਾ ਗਿਆ। ਸੂਬਾ ਆਗੂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਘਰਾਂ ਤੋਂ ਨਿਕਲ ਕੇ ਸੜਕ’ ਤੇ ਆਈਏ ਅਤੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਆਮ ਘਰਾਂ ਦੇ ਬੱਚਿਆਂ ਦੇ ਖ਼ਿਲਾਫ਼ ਸਰਕਾਰੀ ਨੌਕਰੀ ਦੇ ਨਾਂਅ ’ਤੇ ਹੋ ਰਹੇ ਸ਼ੋਸ਼ਣ, ਵਧੀਕੀਆਂ ਅਤੇ ਅਨਿਆਂ ਖ਼ਿਲਾਫ਼ ਆਵਾਜ਼ ਚੁੱਕੀਏ। ਇਸ ਮੌਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਇੱਕ ਪਾਸੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਲਈ ਪੰਜਾਬ ਸਰਕਾਰ ਨੂੰ 15 ਦਿਨ ਦਾ ਸਮਾਂ ਦੇ ਕੇ ਪਾਬੰਦ ਕੀਤਾ ਗਿਆ ਹੈ, ਉੱਥੇ ਹੀ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਸਾਂਝੀ ਤਾਲਮੇਲ ਕਮੇਟੀ ਦੇ ਝੰਡੇ ਥੱਲੇ ਇੱਕਜੁਟ ਹੋ ਗਏ ਹਨ। ਯੂਨੀਅਨ ਦੇ ਆਗੂਆਂ ਵਲੋਂ ਸਾਰੇ ਦਫ਼ਤਰਾਂ ਵਿਚ ਕੰਪੇਨ ਚਲਾਉਂਦਿਆਂ ਐਲਾਨ ਕੀਤਾ ਕਿ ਮਿਤੀ 7 ਅਗਸਤ ਨੂੰ ਸਮੁੱਚਾ ਮਨਿਸਟੀਰੀਅਲ ਕਾਮਾ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਦੇ ਸੈਕਟਰ-39 ਦੀ ਦਾਣਾ ਮੰਡੀ ਵਿਚ ਹੋਣ ਵਾਲੀ ਮਹਾਂਰੈਲੀ ਵਿਚ ਵੱਡੇ ਕਾਫ਼ਲੇ ਦੇ ਰੂਪ ਵਿਚ ਸ਼ਿਰਕਤ ਕਰੇਗਾ। ਇਸ ਮੌਕੇ ਰਵਿੰਦਰ ਸ਼ਰਮਾ ਜਨਰਲ ਸਕੱਤਰ, ਨਿਰਮਲਜੀਤ ਸਿੰਘ ਚਾਨੇ ਵਧੀਕ ਜਨਰਲ ਸਕੱਤਰ, ਅਮਨਦੀਪ ਸਿੰਘ, ਸੁਖਜੀਤ ਸਿੰਘ ਸੰਧੂ, ਰਜਨੀਸ਼ ਕੁਮਾਰ, ਮੋਹਿਤ ਕੁਮਾਰ, ਜਸਵੀਰ ਸਿੰਘ, ਯਾਦਵਿੰਦਰ ਸਿੰਘ, ਦਲਵੀਰ ਸਿੰਘ, ਪਰਗਟ ਸਿੰਘ, ਕਮਲਜੀਤ ਸਿੰਘ ਸ਼ਾਦ, ਵਿਕਾਸ ਗੋਇਲ, ਸ੍ਰੀਮਤੀ ਸੀਮਾ ਰਾਣੀ, ਨਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੇ ਹਲਕਾ ਇੰਚਾਰਜ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਬਰਨਾਲਾ ਦੀ ਅਨਾਜ ਮੰਡੀ ’ਚ ਲੱਗੇ ‘ਸਵਦੇਸ਼ੀ ਮੈਗਾ ਟਰੇਡ ਐਕਸਪੋ-2026’ ਵਿਚ ਲੱਖਾਂ ਰੁਪਏ ਦੀ ਜੀ. ਐਸ. ਟੀ. ਚੋਰੀ ਦੀਆਂ ਚਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।